ਵੈਲਿੰਗਟਨ, 19 ਮਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 9,091 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 5 ਹੋਰ ਮੌਤਾਂ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 5 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1022 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਇੱਕ 50 ਸਾਲ ਦਾ ਅਤੇ ਚਾਰ 80 ਸਾਲ ਦੇ ਹਨ। ਇਹ ਮੌਤਾਂ ਬੇਅ ਆਫ਼ ਪਲੇਨਟੀ (1), ਵੈਲਿੰਗਟਨ ਰੀਜ਼ਨ (1) ਅਤੇ ਸਾਊਥਰਨ (3) ਵਿੱਚ ਹੋਈਆਂ ਹਨ। ਇਸ ਵਿੱਚ 1 ਮਰਦ ਅਤੇ 4 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 9,091 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 299 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 8,792 ਹੈ। ਅੱਜ ਬਾਰਡਰ ਤੋਂ 90 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 411 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 12 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 60 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 4,736 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 16,961 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 55,852 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,075,177 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ : ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 9,091 ਨਵੇਂ ਕੇਸ ਅਤੇ...