ਵੈਲਿੰਗਟਨ, 10 ਜੂਨ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 6,297 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਅੱਜ ਹਾਲੇ ਤੱਕ ਮੌਤਾਂ, ਹਸਪਤਾਲ ਵਿੱਚ ਦਾਖਲ ਮਰੀਜ਼ਾਂ ਅਤੇ ਟੈੱਸਟਾਂ ਦੇ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 6,297 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 186 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 6,111 ਹੈ। ਅੱਜ ਬਾਰਡਰ ਤੋਂ 86 ਨਵੇਂ ਕੇਸ ਆਏ ਹਨ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 4,582 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 15,095 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 42,517 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,222,199 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ : ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 6,297 ਨਵੇਂ ਕੇਸ