ਵੈਲਿੰਗਟਨ, 19 ਜੂਨ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 3,235 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 5 ਹੋਰ ਮੌਤਾਂ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 5 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,406 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਦੋ 60 ਸਾਲ ਅਤੇ ਤਿੰਨ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ (2), ਹਾਕਸ ਬੇਅ (1), ਨੈਲਸਨ ਮਾਰਲਬਰੋ (1) ਅਤੇ ਕੈਂਟਰਬਰੀ (1) ਵਿੱਚ ਹੋਈਆਂ ਹਨ। ਇਸ ਵਿੱਚ 3 ਮਰਦ ਅਤੇ 2 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 3,235 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 102 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 3,133 ਹੈ। ਅੱਜ ਬਾਰਡਰ ਤੋਂ 42 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 356 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 5 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 59 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 2,443 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 6,835 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 34,922 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,266,659 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ : ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 3,235 ਨਵੇਂ ਕੇਸ ਅਤੇ...