ਵੈਲਿੰਗਟਨ, 25 ਜੂਨ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 8,638 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 24 ਹੋਰ ਮੌਤਾਂ ਹੋਈਆਂ ਹਨ। ਇਹ ਸਾਰੀਆਂ ਮੌਤਾਂ 23 ਮੌਤਾਂ ਜੂਨ ਦੀਆਂ ਹਨ ਅਤੇ 1 ਮੌਤ ਮਈ ਵਿੱਚ ਹੋਈ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 24 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,455 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਇੱਕ 50 ਸਾਲ, ਇੱਕ 60 ਸਾਲ, ਚਾਰ 70 ਸਾਲ, ਗਿਆਰਾਂ 80 ਸਾਲ ਅਤੇ ਸੱਤ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ (6), ਵਾਇਕਾਟੋ (3), ਹਾਕਸ ਬੇਅ (3), ਬੇਅ ਆਫ਼ ਪਲੇਨਟੀ (1), ਵੈਰਾਰਾਪਾ (1), ਵੈਲਿੰਗਟਨ (1), ਤਾਰਾਨਾਕੀ (3), ਕੈਂਟਰਬਰੀ (3), ਨੈਲਸਨ ਮਾਰਲਬਰੋ (2) ਅਤੇ ਸਾਊਥਰਨ (1) ਵਿੱਚ ਹੋਈਆਂ ਹਨ। ਇਸ ਵਿੱਚ 13 ਮਰਦ ਅਤੇ 11 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 8,638 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 325 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 8,313 ਹੈ। ਅੱਜ ਬਾਰਡਰ ਤੋਂ 211 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 316 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 4 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 61 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 4,652 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 17,404 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 33,137 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,296,728 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 8,638 ਨਵੇਂ ਕੇਸ ਅਤੇ ਕੋਵਿਡ...