ਵੈਲਿੰਗਟਨ, 16 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 13,636 (ਦੋ ਦਿਨਾਂ ਦੇ ਕੇਸ ਹਨ) ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਅੱਜ ਵੀ ਕੋਵਿਡ ਨਾਲ ਪਿਛਲੇ ਦੋ ਦਿਨਾਂ ਤੋਂ 30 ਹੋਰ ਮੌਤਾਂ ਹੋਈਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 30 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 576 ਮੌਤਾਂ ਹੋ ਚੁੱਕੀਆਂ ਹਨ। ਮੰਤਰਾਲੇ ਨੇ ਕਿਹਾ ਕਿ ਅੱਜ ਇਨ੍ਹਾਂ ਮੌਤਾਂ ਦੀ ਉਮਰ ਤੇ ਸਥਾਨਾਂ ਦਾ ਵੇਰਵੇ ਉਪਲਬਧ ਨਹੀਂ ਹੈ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 13,636 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 440 (ਦੋ ਦਿਨਾਂ ਦੇ ਕੇਸ ਹਨ, ਸ਼ੁੱਕਰਵਾਰ ਨੂੰ 275 ਅਤੇ ਅੱਜ 165 ਕੇਸ) ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 9,266 (ਦੋ ਦਿਨਾਂ ਦੇ ਕੇਸ ਹਨ, ਸ਼ੁੱਕਰਵਾਰ ਨੂੰ 5,583 ਅਤੇ ਅੱਜ 13,071 ਕੇਸ)) ਹੈ। ਅੱਜ ਬਾਰਡਰ ਤੋਂ 125 (ਦੋ ਦਿਨਾਂ ਦੇ ਕੇਸ ਹਨ) ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 500 ਲੋਕ ਹਨ। 15 ਕੇਸ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 58 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 1,736 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 9,171 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 57,951 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 818,882 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ ਦੋ ਦਿਨਾਂ ‘ਚ 13,636 ਨਵੇਂ...