ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 7,829 ਨਵੇਂ ਕੇਸ ਅਤੇ ਕੋਵਿਡ ਨਾਲ 15 ਮੌਤਾਂ ਹੋਈਆਂ

ਵੈਲਿੰਗਟਨ, 29 ਜੂਨ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 7,829 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 15 ਹੋਰ ਮੌਤਾਂ ਹੋਈਆਂ ਹਨ। ਅੱਜ ਰਿਪੋਰਟ ਕੀਤੀ ਗਈਆਂ ਇਹ ਸਾਰੀਆਂ ਮੌਤਾਂ ਪਿਛਲੇ ਨੌਂ ਦਿਨਾਂ ਵਿੱਚ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 15 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,503 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਇੱਕ 20 ਸਾਲ, ਇੱਕ 50 ਸਾਲ, ਪੰਜ 70 ਸਾਲ, ਤਿੰਨ 80 ਸਾਲ ਅਤੇ ਪੰਜ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ (3), ਵਾਇਕਾਟੋ (1), ਲੇਕਸ (1), ਬੇਅ ਆਫ਼ ਪਲੇਨਟੀ (2), ਤਾਰਾਨਾਕੀ (2), ਵੈਸਟ ਕੋਸਟ (1), ਵੈਲਿੰਗਟਨ ਰੀਜ਼ਨ (1), ਨੈਲਸਨ ਮਾਰਲਬਰੋ (1), ਕੈਂਟਰਬਰੀ (1) ਅਤੇ ਸਾਊਥਰਨ ਰੀਜ਼ਨ (2) ਵਿੱਚ ਹੋਈਆਂ ਹਨ। ਇਸ ਵਿੱਚ 6 ਮਰਦ ਅਤੇ 9 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 7,829 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 293 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 7,536 ਹੈ। ਅੱਜ ਬਾਰਡਰ ਤੋਂ 100 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 395 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 8 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 63 ਸਾਲ ਹੈ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 40,640 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,323,280 ਕੇਸ ਹੋ ਚੁੱਕੇ ਹਨ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,772 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 13,847 ਟੈੱਸਟ ਕੀਤੇ ਗਏ ਹਨ।