ਵੈਲਿੰਗਟਨ, 15 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 10,470 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 16 ਹੋਰ ਮੌਤਾਂ ਹੋਈਆਂ ਹਨ। ਇਹ ਸਾਰੀਆਂ ਮੌਤਾਂ ਪਿਛਲੇ ਗਿਆਰਾਂ ਦਿਨਾਂ ਵਿੱਚ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 16 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,776 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਇੱਕ 60 ਸਾਲ, ਇੱਕ 70 ਸਾਲ, ਛੇ 80 ਸਾਲ ਅਤੇ ਅੱਠ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ ਰੀਜ਼ਨ (3), ਵਾਇਕਾਟੋ (1), ਬੇਅ ਆਫ਼ ਪਲੇਨਟੀ (1), ਲੇਕਸ (1), ਮਿਡਸੈਂਟਰਲ (1), ਵਾਂਗਾਨੁਈ (2), ਵੈਲਿੰਗਟਨ ਰੀਜ਼ਨ (5), ਸਾਊਥ ਕੈਂਟਰਬਰੀ (1) ਅਤੇ ਸਾਊਥਰਨ (1) ਵਿੱਚ ਹੋਈਆਂ ਹਨ। ਇਸ ਵਿੱਚ 12 ਮਰਦ ਅਤੇ 4 ਔਰਤਾਂ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 773 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 14 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 64 ਸਾਲ ਹੈ। ਨਵੇਂ ਕੇਸਾਂ ਦੀ ਸੰਖਿਆ 333 ਹੈ ਜਿਨ੍ਹਾਂ ਨੇ ਹਾਲ ਹੀ ਵਿੱਚ ਵਿਦੇਸ਼ ਯਾਤਰਾ ਕੀਤੀ ਹੈ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 69,924 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,474,875 ਕੇਸ ਹੋ ਚੁੱਕੇ ਹਨ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,413 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 17,560 ਟੈੱਸਟ ਕੀਤੇ ਗਏ ਹਨ।
Home Page ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 10,470 ਨਵੇਂ ਕੇਸ ਅਤੇ ਕੋਵਿਡ...