ਵੈਲਿੰਗਟਨ, 4 ਮਾਰਚ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦਾ ਕਮਿਊਨਿਟੀ ‘ਚ ਅੱਜ ਵੀ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ, ਇਹ ਕਮਿਊਨਿਟੀ ਦਾ ਕੋਈ ਨਵਾਂ ਕੇਸ ਨਾ ਆਉਣ ਦਾ ਲਗਾਤਾਰ ਚੌਥਾ ਦਿਨ ਹੈ। ਜਦੋਂ ਕਿ 6 ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ ਹਨ। ਡਾਇਰੈਕਟਰ ਜਨਰਲ ਆਫ਼ ਹੈਲਥ ਐਸ਼ਲੇ ਬਲੂਮਫੀਲਡ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਨੇਜਡ ਆਈਸੋਲੇਸ਼ਨ ਸਹੂਲਤਾਂ ‘ਚੋਂ ਦੋ ਲੋਕ ਹਸਪਤਾਲ ਵਿੱਚ ਦਾਖ਼ਲ ਹਨ ਪਰ ਦੋਵੇਂ ਸਥਿਰ ਹਾਲਤ ਵਿੱਚ ਹਨ। ਉਨ੍ਹਾਂ ਕਿਹਾ ਕਿ ਹਾਲੇ ਅਲਰਟ ਲੈਵਲ ਦਾ ਮੁਲਾਂਕਣ ਕਰਨ ਦਾ ਸਮਾਂ ਨਹੀਂ ਹੈ, ਪਰ ਇਸ ਬਾਰੇ ਕੱਲ੍ਹ ਕੈਬਿਨੇਟ ਦੀ ਬੈਠਕ ਹੋਣੀ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,389 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਸ ਵੇਲੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 68 ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2295 ਹੋ ਗਈ ਹੈ। ਹੁਣ ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੋ ਗਈ ਹੈ।
Home Page ਕੋਵਿਡ -19: ਕਮਿਊਨਿਟੀ ਦਾ ਅੱਜ ਵੀ ਕੋਈ ਨਵਾਂ ਕੇਸ ਨਹੀਂ ਆਇਆ, 6...