ਨਵੀਂ ਦਿੱਲੀ, 27 ਅਪ੍ਰੈਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਵਿਡ -19 ਦੇ ਵੱਧ ਦੇ ਮਾਮਲਿਆਂ ਦੇ ਮੱਦੇਨਜ਼ਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸ ਦੌਰਾਨ ਕਿਹਾ ਕਿ ਇਹ ਸਪਸ਼ਟ ਹੈ ਕਿ ਕੋਰੋਨਾ ਦਾ ਖ਼ਤਰਾ ਹਾਲੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ। ਇਸ ਲਈ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀਆਂ ਲਈ ਮਾਣ ਦੀ ਗੱਲ ਹੈ ਕਿ 96 ਫ਼ੀਸਦੀ ਬਾਲਗ ਆਬਾਦ ਨੂੰ ਕੋਵਿਡ -19 ਦੇ ਘੱਟੋ ਘੱਟ ਇੱਕ ਟੀਕਾ ਲੱਗ ਚੁੱਕਿਆ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਸਮੇਤ ਵਿਸ਼ਵ-ਵਿਆਪੀ ਹਾਲਾਤ ਦੇ ਮੱਦੇਨਜ਼ਰ ਵਧਦੀਆਂ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਆਰਥਿਕ ਫ਼ੈਸਲਿਆਂ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਵਧੇਰੇ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਨਾਲ ਵਿਰੋਧੀ ਪਾਰਟੀਆਂ ਸ਼ਾਸਿਤ ਰਾਜਾਂ ਨੂੰ ਅਪੀਲ ਕੀਤੀ ਕਿ ਉਹ ਪੈਟਰੋਲ ਅਤੇ ਡੀਜ਼ਲ ‘ਤੇ ਵੈਲਿਊ ਐਡਿਡ ਟੈਕਸ (ਵੈਟ) ਨੂੰ ਘਟਾਉਣ ਤਾਂ ਜੋ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਜਾ ਸਕੇ। ਪ੍ਰਧਾਨ ਮੰਤਰੀ ਨੇ ਕੋਵਿਡ ਬਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਆਮ ਜਨਤਾ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਬੋਝ ਘੱਟ ਕਰਨ ਲਈ ਪਿਛਲੇ ਸਾਲ ਨਵੰਬਰ ‘ਚ ਕੀਤੀ ਦਰਾਮਦ ਡਿਊਟੀ ‘ਚ ਕਟੌਤੀ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਸਾਰੇ ਸੂਬਿਆਂ ਨੂੰ ਵੈਟ ਘਟਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕੁੱਝ ਰਾਜਾਂ ਨੇ ਆਪਣੇ ਤੌਰ ‘ਤੇ ਟੈਕਸ ਘਟਾਏ ਹਨ ਪਰ ਕੁੱਝ ਰਾਜਾਂ ਨੇ ਆਪਣੇ ਲੋਕਾਂ ਨੂੰ ਇਸ ਦਾ ਲਾਭ ਨਹੀਂ ਦਿੱਤਾ ਹੈ।
Home Page ਕੋਵਿਡ -19: ਦੇਸ਼ ‘ਤੇ ਹਾਲੇ ਵੀ ਕੋਰੋਨਾ ਦਾ ਖ਼ਤਰਾ – ਪ੍ਰਧਾਨ ਮੰਤਰੀ...