ਵੈਲਿੰਗਟਨ, 15 ਮਾਰਚ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ, ਪਰ ਅੱਜ ਮੈਨੇਜਡ ਆਈਸੋਲੇਸ਼ਨ ‘ਚੋਂ 7 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਵਾਲੇ ਮੈਨੇਜਡ ਆਈਸੋਲੇਸ਼ਨ ਦੇ 7 ਕੇਸ 11-13 ਮਾਰਚ ਦੇ ਵਿੱਚ ਨਿਊਜ਼ੀਲੈਂਡ ਪਹੁੰਚੇ ਹਨ। ਇਨ੍ਹਾਂ ਵਿੱਚ 1 ਨੀਦਰਲੈਂਡ, 2 ਭਾਰਤ ਅਤੇ 1 ਪਾਕਿਸਤਾਨ ਤੋਂ ਆਇਆ ਹੈ। ਜਦੋਂ ਕਿ ੩ ਕੇਸਾਂ ਦੇ ਦੇਸ਼ਾਂ ਦਾ ਨਾਮ ਸੂਚੀ ਨਹੀਂ ਹੈ। ਇਨ੍ਹਾਂ ਵਿੱਚੋਂ 1 ਕੇਸ ਹੈਮਿਲਟਨ ਅਤੇ ਬਾਕੀ ਸਾਰੇ ਕੇਸ ਆਕਲੈਂਡ ਦੀ ਜੈੱਟ ਪਾਰਕ ਕੁਆਰੰਟੀਨ ਸਹੂਲਤ ਵਿੱਚ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਲੈਬਾਰਟਰੀਆਂ ਨੇ ਕੋਵਿਡ -19 ਦੇ 2,440 ਟੈੱਸਟ ਕੀਤੇ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਗਏ ਕੁੱਲ ਟੈੱਸਟਾਂ ਦੀ ਗਿਣਤੀ 1,821,426 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,430 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਸ ਵੇਲੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 93 ਹੈ। ਇਨ੍ਹਾਂ ਵਿੱਚੋਂ ਬਾਰਡਰ ਦੇ 93 ਕੇਸ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2311 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ ਕਮਿਊਨਿਟੀ ਦਾ ਕੋਈ ਕੇਸ ਨਹੀਂ, 7 ਨਵੇਂ ਕੇਸ...