ਵੈਲਿੰਗਟਨ, 16 ਮਾਰਚ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ, ਪਰ ਅੱਜ ਮੈਨੇਜਡ ਆਈਸੋਲੇਸ਼ਨ ‘ਚੋਂ 2 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਵਾਲੇ ਮੈਨੇਜਡ ਆਈਸੋਲੇਸ਼ਨ ਦੇ 2 ਨਵੇਂ ਕੇਸਾਂ ਵਿੱਚੋਂ 1 ਭਾਰਤ ਅਤੇ 1 ਅਮਰੀਕਾ ਤੋਂ ਨਿਊਜ਼ੀਲੈਂਡ ਆਇਆ ਦਾ ਹੈ। ਦੋਵੇਂ ਜ਼ੀਰੋ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਰਹੇ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਲੈਬਾਰਟਰੀਆਂ ਨੇ ਕੋਵਿਡ -19 ਦੇ 2,822 ਟੈੱਸਟ ਕੀਤੇ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਗਏ ਕੁੱਲ ਟੈੱਸਟਾਂ ਦੀ ਗਿਣਤੀ 1,824,248 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,432 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਸ ਵੇਲੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 93 ਹੈ। ਇਨ੍ਹਾਂ ਵਿੱਚੋਂ ਬਾਰਡਰ ਦੇ 95 ਕੇਸ ਹਨ। ਇਨ੍ਹਾਂ 95 ਕੇਸਾਂ ਵਿੱਚੋਂ ਕਮਿਊਨਿਟੀ ਦਾ ਇੱਕ ਵੀ ਕੇਸ ਨਹੀਂ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2311 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ ਕਮਿਊਨਿਟੀ ਦਾ ਕੋਈ ਕੇਸ ਨਹੀਂ, 2 ਨਵੇਂ ਕੇਸ...