ਵੈਲਿੰਗਟਨ, 5 ਫਰਵਰੀ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ ਹੈ। ਜਦੋਂ ਕਿ ਕਮਿਊਨਿਟੀ ਟਰਾਂਸਮਿਸ਼ਨ ਦਾ ਅੱਜ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ਤੋਂ 28 ਜਨਵਰੀ ਨੂੰ ਨਿਊਜ਼ੀਲੈਂਡ ਵਾਪਸ ਆਏ ਵਿਅਕਤੀ ਦਾ 7ਵੇਂ ਦਿਨ ਦੇ ਆਸ-ਪਾਸ ਪਾਜ਼ੇਟਿਵ ਟੈੱਸਟ ਆਇਆ ਹੈ। ਉਹ ਪਹਿਲੇ ਦੇ ਇੱਕ ਕੇਸ ਦਾ ਸੰਪਰਕ ਹੈ।
ਸਿਹਤ ਮੰਤਰਾਲੇ ਦੇ ਮੁਤਾਬਿਕ ਨਿਊਜ਼ੀਲੈਂਡ ਵਿੱਚ ਨਵੇਂ ਐਕਟਿਵ ਕੇਸਾਂ ਦੀ ਗਿਣਤੀ 61 ਹੈ। ਮੰਤਰਾਲੇ ਨੇ ਕਿਹਾ ਕਿ 12 ਵਿਅਕਤੀ ਨੇ ਰਿਕਵਰ ਕੀਤਾ ਹੈ। ਜਦੋਂ ਕਿ ਦੇਸ਼ ਵਿੱਚ ਕੁੱਲ ਕੰਨਫ਼ਰਮ ਕੇਸਾਂ ਦੀ ਗਿਣਤੀ 1959 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਕੱਲ੍ਹ 4,875 ਟੈੱਸਟ ਦੀ ਪ੍ਰਕਿਰਿਆ ਕੀਤੀ ਗਈ ਸੀ। ਦੇਸ਼ ਦੀ ਲੈਬਾਰਟਰੀਆਂ ਵੱਲੋਂ ਕੀਤੇ ਗਏ ਟੈੱਸਟਾਂ ਦੀ ਕੁੱਲ ਗਿਣਤੀ 1,512,707 ਹੋ ਗਈ ਹੈ। ਕੱਲ੍ਹ ਤੱਕ ਸੱਤ ਦਿਨਾਂ ਦੀ ਰੋਲਿੰਗ ਐਵਰੇਜ਼ ਟੈੱਸਟਾਂ ਦੀ ਗਿਣਤੀ 4,710 ਰਹੀ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,315 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਿਨ੍ਹਾਂ ਵਿੱਚੋਂ 1,959 ਕੰਨਫ਼ਰਮ ਕੇਸ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2228 ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ