ਕੋਵਿਡ -19: ਨਿਊਜ਼ੀਲੈਂਡ ‘ਚ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ

ਵੈਲਿੰਗਟਨ, 16 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਮੈਨੇਜਡ ਆਈਸੋਲੇਸ਼ਨ ‘ਚੋਂ 1 ਨਵਾਂ ਕੇਸ ਸਾਹਮਣੇ ਆਇਆ ਹੈ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਹ 1 ਨਵਾਂ ਕੇਸ ਪਹਿਲਾਂ ਦੱਸੇ ਗਏ ਕੇਸ ਦਾ ਸੰਪਰਕ ਹੈ ਜੋ ਕੁਆਰੰਟਾਈਨ ਸੀ। ਇਸ ਦਾ ਅਰਥ ਹੈ ਬਾਰਡਰ ਤੋਂ ਆਏ ਨਵੇਂ ਕੇਸਾਂ ਦੀ 7 ਦਿਨਾਂ ਦੀ ਰੋਲਿੰਗ ਐਵਰੇਜ਼ 4 ਕੇਸ ਹੈ। ਮੰਤਰਾਲੇ ਨੇ ਇਹ ਵੀ ਕਿਹਾ ਕਿ ਕੱਲ੍ਹ ਪਹਿਲਾਂ ਰਿਪੋਰਟ ਕੀਤੇ ਗਏ 2 ਕੇਸਾਂ ਨੂੰ ਮੁੜ ਤੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਦੋਵੇਂ ਹੁਣ ਹਿਸਟੋਰੀਕਲ ਮੰਨੇ ਗਏ ਹਨ ਅਤੇ ਉਨ੍ਹਾਂ ਦੇ ਆਪਣੇ ਆਪਣੇ ਮੂਲ ਦੇਸ਼ਾਂ ਵਿੱਚ ਰਿਪੋਰਟ ਕੀਤੇ ਗਏ ਹਨ, ਇਸ ਲਈ ਨਿਊਜ਼ੀਲੈਂਡ ਦੇ ਅੰਕੜਿਆਂ ਵਿੱਚ ਸ਼ਾਮਲ ਨਹੀਂ ਕੀਤੇ ਗਏ ਹਨ। ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ, “ਕੱਲ੍ਹ ਦੇ ਸਾਡੇ ਬਿਆਨ ਦੇ ਬਾਅਦ ਤੋਂ ਦੇ ਕੁੱਲ ਪੁਸ਼ਟੀ ਮਾਮਲਿਆਂ ਵਿੱਚ ਪੂਰੀ ਬਦਲਾਓ ਆ ਗਿਆ ਹੈ। ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 100 ਹੈ। ਹੁਣ ਨਿਊਜ਼ੀਲੈਂਡ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 2234 ਹੈ। ਇਸ ਸਾਲ ਦੇ ਸ਼ੁਰੂ ਤੋਂ ਬਾਅਦ ਕੁੱਲ 419 ਕੇਸਾਂ ਵਿੱਚੋਂ 45 ਹਿਸਟੋਰੀਕਲ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,591 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਨ੍ਹਾਂ ਵਿੱਚੋਂ ਕੰਨਫ਼ਰਮ ਕੇਸਾਂ ਦੀ ਗਿਣਤੀ 2234 ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 100 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2464 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।