ਵੈਲਿੰਗਟਨ, 20 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਮੈਨੇਜਡ ਆਈਸੋਲੇਸ਼ਨ ‘ਚੋਂ 1 ਨਵਾਂ ਕੇਸ ਸਾਹਮਣੇ ਆਇਆ ਹੈ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਹ 1 ਨਵਾਂ ਕੇਸ ਹਿਸਟੋਰੀਕਲ ਹੈ ਜੋ ਸੋਮਾਲੀਆ ਤੋਂ ਆਇਆ ਸੀ, ਜਿਸ ਨੂੰ ਹਿਸਟੋਰੀਕਲ ਕੇਸ ਕਿਹਾ ਗਿਆ ਹੈ, ਜੋ 28 ਮਾਰਚ ਨੂੰ ਯੂਨਾਈਟਿਡ ਅਰਬ ਅਮੀਰਾਤ ਦੇ ਰਸਤੇ ਰਾਹੀ ਨਿਊਜ਼ੀਲੈਂਡ ਆਇਆ ਸੀ। ਉਹ 12ਵੇਂ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ ਹੈ।
ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਤੇ ਆਸਟਰੇਲੀਆ ਵਿਚਾਲੇ ਕੁਆਰੰਟੀਨ ਫ੍ਰੀ ਟਰੈਵਲ ਬੱਬਲ ਆਰੰਭ ਹੋ ਗਿਆ ਹੈ। ਅੱਜ ਦੂਜਾ ਦਿਨ ਹੈ ਜਦੋਂ ਦੋਵੇਂ ਦੇਸ਼ਾਂ ਤੋਂ ਯਾਤਰੀ ਇੱਕ ਦੂਜੇ ਦੇ ਦੇਸ਼ ਵਿੱਚ ਆ ਜਾ ਰਹੇ ਹਨ।
ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 86 ਹੈ। ਹੁਣ ਨਿਊਜ਼ੀਲੈਂਡ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 2241 ਹੈ। ਇਸ ਸਾਲ ਦੇ ਸ਼ੁਰੂ ਤੋਂ ਬਾਅਦ ਕੁੱਲ 425 ਕੇਸਾਂ ਵਿੱਚੋਂ 49 ਹਿਸਟੋਰੀਕਲ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,597 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਨ੍ਹਾਂ ਵਿੱਚੋਂ ਕੰਨਫ਼ਰਮ ਕੇਸਾਂ ਦੀ ਗਿਣਤੀ 2241 ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 86 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਕੱਲ੍ਹ 17 ਕੇਸ ਰਿਕਵਰ ਹੋਏ ਹਨ ਅਤੇ ਇਸ ਨਾਲ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2485 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ