ਵੈਲਿੰਗਟਨ, 10 ਜੂਨ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਮੈਨੇਜਡ ਆਈਸੋਲੇਸ਼ਨ ‘ਚੋਂ 1 ਨਵਾਂ ਕੇਸ ਸਾਹਮਣੇ ਆਇਆ ਹੈ, ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਮੈਨੇਜਡ ਆਈਸੋਲੇਸ਼ਨ ‘ਚੋਂ ਆਇਆ 1 ਤਾਜ਼ਾ ਨਵਾਂ ਕੇਸ 5 ਜੂਨ ਨੂੰ ਸਿੰਗਾਪੁਰ ਦੇ ਰਸਤੇ ਨਿਊਜ਼ੀਲੈਂਡ ਪਹੁੰਚਿਆ ਸੀ ਅਤੇ ਉਸ ਦੀ ਪਛਾਣ ਤੀਜੇ ਦਿਨ ਦੀ ਰੁਟੀਨ ਟੈਸਟਿੰਗ ਦੌਰਾਨ ਹੋਈ। ਹਾਲਾਂਕਿ, ਇਸ ਕੇਸ ਬਾਰੇ ਮੰਤਰਾਲੇ ਨੇ ਕਿਹਾ ਕਿ ਹਾਲੇ ਤੱਕ ਇਹ ਪਤਾ ਨਹੀਂ ਹੈ ਕਿ ਇਹ ਕੇਸ ਕਿਸ ਦੇਸ਼ ਤੋਂ ਆਇਆ ਸੀ, ਮੰਤਰਾਲੇ ਨੇ ਕਿਹਾ ਕਿ ਇਸ ਕੇਸ ਦੀ ਫੁੱਲ ਟਰੈਵਲ ਹਿਸਟਰੀ ਦੀ ਪੁਸ਼ਟੀ ਹੋਣੀ ਬਾਕੀ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਕਿਸੇ ਵੀ ਨਵੇਂ ਕਮਿਊਨਿਟੀ ਕੇਸਾਂ ਦਾ ਨਾ ਆਉਣਾ ਇਸ ਗੱਲ ਦੀ ਗਵਾਹੀ ਹੈ ਕਿ ਦੇਸ਼ ਬਿਨਾਂ ਕਿਸੇ ਕਮਿਊਨਿਟੀ ਟ੍ਰਾਂਸਮਿਸ਼ਨ ਦੇ ਆਪਣੇ ਸਭ ਤੋਂ ਲੰਬੇ ਦੌਰ ਵਿੱਚ ਆ ਗਿਆ ਹੈ। ਦੇਸ਼ ਵਿੱਚ ਕਮਿਊਨਿਟੀ ਟ੍ਰਾਂਸਮਿਸ਼ਨ ਹੋਏ ਨੂੰ ੧੦੩ ਦਿਨਾਂ ਹੋ ਗਏ ਹਨ।
ਹੁਣ ਨਿਊਜ਼ੀਲੈਂਡ ਵਿੱਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 24 ਹੈ। ਜਦੋਂ ਕਿ ਦੇਸ਼ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 2341 ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,697 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 24 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,647 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੀ ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਇਆ