ਕੋਵਿਡ -19: ਨਿਊਜ਼ੀਲੈਂਡ ‘ਚ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਇਆ

ਵੈਲਿੰਗਟਨ, 14 ਜੂਨ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਮੈਨੇਜਡ ਆਈਸੋਲੇਸ਼ਨ ‘ਚੋਂ 1 ਨਵਾਂ ਕੇਸ ਸਾਹਮਣੇ ਆਇਆ ਹੈ, ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਮੈਨੇਜਡ ਆਈਸੋਲੇਸ਼ਨ ‘ਚੋਂ ਆਇਆ 1 ਨਵਾਂ ਕੇਸ 8 ਜੂਨ ਨੂੰ ਭਾਰਤ ਤੋਂ ਕਤਰ ਦੇ ਰਸਤੇ ਨਿਊਜ਼ੀਲੈਂਡ ਪਹੁੰਚਿਆ ਸੀ ਅਤੇ ਉਹ ਆਪਣੀ ਠਹਿਰਾਓ ਦੇ ਚੌਥੇ ਦਿਨ ਦੀ ਰੁਟੀਨ ਟੈਸਟਿੰਗ ਦੌਰਾਨ ਪਾਜ਼ੇਟਿਵ ਆਇਆ।
ਹੁਣ ਨਿਊਜ਼ੀਲੈਂਡ ਵਿੱਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 27 ਹੀ ਹੈ, ਕਿਉਂਕਿ ਇੱਕ ਕੇਸ ਕੱਲ੍ਹ ਰਿਕਵਰ ਹੋਇਆ ਸੀ। ਜਦੋਂ ਕਿ ਦੇਸ਼ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 2353 ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,709 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 27 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,656 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੀ ਹੈ।