ਵੈਲਿੰਗਟਨ, 6 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਮੈਨੇਜਡ ਆਈਸੋਲੇਸ਼ਨ ‘ਚੋਂ 17 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਪਿਛਲੇ ਦੋ ਦਿਨਾਂ ਤੋਂ ਮੈਨੇਜਡ ਆਈਸੋਲੇਸ਼ਨ ਦੇ ਆਏ 17 ਨਵੇਂ ਕੇਸਾਂ ਵਿੱਚੋਂ 12 ਕੇਸ ਭਾਰਤ ਤੋਂ ਆਇਆਂ ਦੇ ਹਨ, ਜੋ 30 ਮਾਰਚ ਤੋਂ 3 ਅਪ੍ਰੈਲ ਦੇ ਵਿਚਕਾਰ ਸੰਯੁਕਤ ਅਰਬ ਅਮੀਰਾਤ ਦੇ ਰਸਤੇ ਤੋਂ ਨਿਊਜ਼ੀਲੈਂਡ ਪੁੱਜੇ ਸਨ। ਇਨ੍ਹਾਂ ਤੋਂ ਇਲਾਵਾ 2 ਕੇਸ ਇੰਗਲੈਂਡ, 1 ਕੇਸ ਅਮਰੀਕਾ, 1 ਇਥੋਪੀਆ ਅਤੇ 1 ਕੇਸ ਫਿਲਪੀਨਜ਼ ਤੋਂ ਆਇਆਂ ਦੇ ਹਨ।
ਅੱਜ ਤੱਕ ਦੇਸ਼ ਭਰ ਵਿੱਚ ਲੈਬਾਰਟਰੀਆਂ ਵੱਲੋਂ ਕੀਤੇ ਟੈੱਸਟਾਂ ਦੀ ਗਿਣਤੀ 1,917,574 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,524 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਨ੍ਹਾਂ ਵਿੱਚੋਂ ਕੰਨਫ਼ਰਮ ਕੇਸਾਂ ਦੀ ਗਿਣਤੀ 2168 ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 74 ਹੈ। ਕੋਰੋਨਾ ਤੋਂ 4 ਲੋਕ ਰਿਕਵਰ ਹੋਏ ਹਨ। ਜਿਸ ਨਾਲ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2424 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 17 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ, ਇਨ੍ਹਾਂ ‘ਚੋਂ...