ਵੈਲਿੰਗਟਨ, 9 ਫਰਵਰੀ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਟਰਾਂਸਮਿਸ਼ਨ ਦਾ ਅੱਜ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ 1 ਨਵਾਂ ਕੇਸ ਉਸੇ ਯਾਤਰਾ ਦੇ ਬੱਬਲ ਨਾਲ ਸੰਬੰਧਿਤ ਹੈ ਜੋ ਬੀਤੇ ਐਤਵਾਰ ਨੂੰ ਆਕਲੈਂਡ ਦੇ ਹਸਪਤਾਲ ਵਿੱਚ ਇਕ ਗ਼ੈਰ-ਕੋਵਿਡ ਸੰਬੰਧਿਤ ਸਥਿਤੀ ਦੌਰਾਨ ਪਾਜ਼ੇਟਿਵ ਆਇਆ ਸੀ। ਨਵਾਂ ਕੇਸ ਜਾਂਬੀਆ ਤੋਂ 2 ਫਰਵਰੀ ਨੂੰ ਯੂਨਾਈਟਿਡ ਅਰਬ ਅਮੀਰਾਤ ਦੇ ਰਸਤੇ ਤੋਂ ਆਇਆ ਸੀ ਅਤੇ ਮੈਨੇਜਡ ਆਈਸੋਲੇਸ਼ਨ ‘ਚ ਰਹਿੰਦੇ ਹੋਏ 5ਵੇਂ ਦਿਨ ਦੇ ਟੈੱਸਟ ਦੌਰਾਨ ਪਾਜ਼ੇਟਿਵ ਰਿਹਾ। ਸਿਹਤ ਮੰਤਰਾਲੇ ਨੇ ਕਿਹਾ ਉਹ ਇਕ ਨੇੜਲਾ ਸੰਪਰਕ ਹੈ ਕਿਉਂਕਿ ਉਹ ਪਹਿਲਾਂ ਹੀ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਰਹਿ ਰਿਹਾ ਸੀ। ਦੂਜਾ ਕੇਸ ਫਰਾਂਸ ਤੋਂ ਯੂਨਾਈਟਿਡ ਅਰਬ ਅਮੀਰਾਤ ਦੇ ਰਸਤੇ ਤੋਂ ਹੁੰਦਾ ਹੋਇਆ ਨਿਊਜ਼ੀਲੈਂਡ ਆਇਆ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ 1 ਜਨਵਰੀ ਤੋਂ ਲੈ ਕੇ ਹੁਣ ਤੱਕ ਇੱਥੇ ਕੁੱਲ 156 ਮਾਮਲਿਆਂ ਵਿੱਚੋਂ 25 ਹਿਸਟੋਰੀਕਲ ਕੇਸ ਹਨ, ਇਹ ਹਿਸਟੋਰੀਲਕ ਕੇਸ ਪਹਿਲਾਂ ਰਿਪੋਰਟ ਕੀਤੇ ਗਏ ਹਨ।
ਸਿਹਤ ਮੰਤਰਾਲੇ ਦੇ ਮੁਤਾਬਿਕ ਨਿਊਜ਼ੀਲੈਂਡ ਵਿੱਚ ਨਵੇਂ ਐਕਟਿਵ ਕੇਸਾਂ ਦੀ ਗਿਣਤੀ 67 ਹੈ। ਜਦੋਂ ਕਿ ਦੇਸ਼ ਵਿੱਚ ਕੁੱਲ ਕੰਨਫ਼ਰਮ ਕੇਸਾਂ ਦੀ ਗਿਣਤੀ 1966 ਹੋ ਗਈ ਹੈ। ਇੱਕ ਕੇਸ ਕੋਵਿਡ ਤੋਂ ਰਿਕਵਰ ਹੋਇਆ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,322 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਿਨ੍ਹਾਂ ਵਿੱਚੋਂ 1,966 ਕੰਨਫ਼ਰਮ ਕੇਸ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2230 ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ