ਵੈਲਿੰਗਟਨ, 31 ਮਾਰਚ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਮੈਨੇਜਡ ਆਈਸੋਲੇਸ਼ਨ ‘ਚੋਂ 2 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਮੈਨੇਜਡ ਆਈਸੋਲੇਸ਼ਨ ਦੇ 2 ਨਵੇਂ ਕੇਸ ਭਾਰਤ ਤੋਂ ਆਇਆਂ ਦੇ ਹਨ, ਜੋ ਵੱਖ-ਵੱਖ ਫਲਾਈਟ ਰਾਹੀ ਆਏ ਹਨ। ਦੋਵੇਂ ਕੇਸ 28 ਅਤੇ 29 ਮਾਰਚ ਨੂੰ ਸੰਯੁਕਤ ਅਰਬ ਅਮੀਰਾਤ ਦੇ ਰਸਤੇ ਤੋਂ ਨਿਊਜ਼ੀਲੈਂਡ ਪੁੱਜੇ ਹਨ। ਪਹਿਲਾ ਕੇਸ ਪਹਿਲੇ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਰਿਹਾ ਜਦੋਂ ਕਿ ਦੂਜਾ ਕੇਸ ਜ਼ੀਰੋ ਦਿਨ ਦੇ ਰੁਟੀਨ ਟੈੱਸਟ ਦੌਰਾਨ ਹੀ ਪਾਜ਼ੇਟਿਵ ਆਇਆ ਹੈ। ਦੋਵੇਂ ਨਵੇਂ ਕੇਸ ਆਕਲੈਂਡ ਦੀ ਮੈਨੇਜਡ ਆਈਸੋਲੇਸ਼ਨ ਅਤੇ ਕੁਆਰੰਟੀਨ ਸਹੂਲਤ ਵਿੱਚ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,497 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਨ੍ਹਾਂ ਵਿੱਚੋਂ ਕੰਨਫ਼ਰਮ ਕੇਸਾਂ ਦੀ ਗਿਣਤੀ 2141 ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 72 ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2391 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ, ਦੋਵੇਂ ਕੇਸ...