ਵੈਲਿੰਗਟਨ, 14 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਮੈਨੇਜਡ ਆਈਸੋਲੇਸ਼ਨ ‘ਚੋਂ 2 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਡਾਇਰੈਕਟਰ-ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਇਨ੍ਹਾਂ 2 ਨਵੇਂ ਕੇਸਾਂ ਵਿੱਚ 1 ਕੇਸ ਭਾਰਤ ਅਤੇ ਬਾਕੀ 1 ਕੇਸ ਪਾਕਿਸਤਾਨ ਤੋਂ ਨਿਊਜ਼ੀਲੈਂਡ ਆਇਆ ਦੇ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,589 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਨ੍ਹਾਂ ਵਿੱਚੋਂ ਕੰਨਫ਼ਰਮ ਕੇਸਾਂ ਦੀ ਗਿਣਤੀ 2222 ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 101 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2462 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ