ਕੋਵਿਡ -19: ਨਿਊਜ਼ੀਲੈਂਡ ‘ਚ 3 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ

ਵੈਲਿੰਗਟਨ, 17 ਮਾਰਚ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ, ਪਰ ਅੱਜ ਮੈਨੇਜਡ ਆਈਸੋਲੇਸ਼ਨ ‘ਚੋਂ 3 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਕਿਹਾ ਅੱਜ ਵਾਲੇ ਮੈਨੇਜਡ ਆਈਸੋਲੇਸ਼ਨ ਦੇ 3 ਨਵੇਂ ਕੇਸ ਈਰਾਨ, ਸਿੰਗਾਪੁਰ ਅਤੇ ਅਮਰੀਕਾ ਤੋਂ ਨਿਊਜ਼ੀਲੈਂਡ ਆਇਆ ਦੇ ਹਨ। ਇਹ ਸਾਰੇ ਆਕਲੈਂਡ ਦੀ ਜੈੱਟ ਪਾਰਕ ਕੁਆਰੰਟੀਨ ਸਹੂਲਤ ਵਿੱਚ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਕੋਵਿਡ -19 ਦੇ ਕੇਸਾਂ ਦੀ ਮੀਡੀਆ ਅੱਪਡੇਟ ਨੂੰ ਘੱਟਾ ਕੇ ਹਫ਼ਤੇ ਦੇ ਹਰ ਦੂਜੇ ਦਿਨ ਕਰ ਦਿੱਤਾ ਗਿਆ ਹੈ ਕਿਉਂਕਿ ਲਗਾਤਾਰ ਦੋ ਹਫ਼ਤਿਆਂ ਤੋਂ ਕੋਈ ਵੀ ਕਮਿਊਨਿਟੀ ਕੇਸ ਨਹੀਂ ਆਇਆ ਹੈ, ਇਹ ਅੱਪਡੇਟ ਹੁਣ ਸੋਮਵਾਰ, ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਦਿੱਤੀ ਜਾਏਗੀ।
ਕੋਵਿਡ -19 ਦੇ ਰਿਸਪੋਂਸ ਮੰਤਰੀ ਕ੍ਰਿਸ ਹਿਪਕਿਨਸ ਨੇ ਕਿਹਾ ਕਿ ਕੱਲ੍ਹ 6000 ਤੋਂ ਜ਼ਿਆਦਾ ਟੈੱਸਟ ਕੀਤੇ ਗਏ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਕੋਵਿਡ -19 ਦੇ ਲੱਛਣਾਂ ‘ਤੇ ਨਜ਼ਰ ਰੱਖਣ ਅਤੇ ਜੇਕਰ ਕਿਸੇ ਨੂੰ ਕੋਈ ਲੱਛਣ ਦਿੱਖਣ ਤਾਂ ਉਸ ਦਾ ਟੈੱਸਟ ਜ਼ਰੂਰ ਕਰਵਾਓ।
ਹਿਪਕਿਨਸ ਨੇ ਕਿਹਾ ਕਿ ਹੁਣ ਤੱਕ 27,000 ਤੋਂ ਵੱਧ ਲੋਕਾਂ ਨੂੰ ਇਹ ਟੀਕਾ ਲੱਗ ਚੁੱਕਾ ਹੈ। ਉਨ੍ਹਾਂ ਕਿਹਾ ਅਸੀਂ ਗਰੁੱਪ 1 ‘ਤੇ ਚੰਗੀ ਤਰੱਕੀ ਕਰ ਰਹੇ ਹਾਂ। ਹੁਣ ਤੱਕ 1100 ਤੋਂ ਵੱਧ ਟੀਕੇ ਲਗਾਉਣ ਵਾਲਿਆਂ ਨੇ ਆਪਣੀ ਸਿਖਲਾਈ ਖ਼ਤਮ ਕਰ ਲਈ ਹੈ ਅਤੇ 5000 ਤੋਂ ਵੱਧ ਲੋਕਾਂ ਨੇ ਟੀਕੇ ਦੇ ਪ੍ਰੋਗਰਾਮ ਦਾ ਹਿੱਸਾ ਬਣਨ ਦੇ ਯੋਗ ਬਣਨ ਲਈ ਆਪਣੀ ਦਿਲਚਸਪੀ ਦਰਜ ਕੀਤੀ ਹੈ। ਉਨ੍ਹਾਂ ਨੇ ਕਿਹਾ ਸਰਕਾਰ ਸਸਟੇਨਏਬਲ ਸਪੁਰਦਗੀ ਪ੍ਰੋਗਰਾਮ ਉੱਤੇ ਕੰਮ ਕਰ ਰਹੀ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,434 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਨ੍ਹਾਂ ਵਿੱਚੋਂ ਕੰਨਫ਼ਰਮ ਕੇਸਾਂ ਦੀ ਗਿਣਤੀ 2078 ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 97 ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2311 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।