ਵੈਲਿੰਗਟਨ, 7 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਮੈਨੇਜਡ ਆਈਸੋਲੇਸ਼ਨ ‘ਚੋਂ 7 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਮੈਨੇਜਡ ਆਈਸੋਲੇਸ਼ਨ ਦੇ ਆਏ 7 ਨਵੇਂ ਕੇਸਾਂ ਵਿੱਚੋਂ 1 ਕੇਸ ਅਮਰੀਕਾ ਤੋਂ 22 ਮਾਰਚ ਨੂੰ ਸਿੱਧੀ ਫਲਾਈਟ ਰਾਹੀ ਨਿਊਜ਼ੀਲੈਂਡ ਪੁੱਜਾ ਸੀ ਅਤੇ 14ਵੇਂ ਦਿਨ ਦੇ ਟੈੱਸਟ ਵਿੱਚ ਪਾਜ਼ੇਟਿਵ ਆਇਆ। ਬਾਕੀ ਦੇ ਸਾਰੇ 6 ਕੇਸ ਭਾਰਤ ਤੋਂ ਆਇਆਂ ਦੇ ਹਨ, ਇਹ ਸਾਰੇ ਯੂਨਾਈਟਿਡ ਅਰਬ ਅਮੀਰਾਤ ਦੇ ਰਸਤੇ ਤੋਂ ਨਿਊਜ਼ੀਲੈਂਡ ਪੁੱਜੇ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,531 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਨ੍ਹਾਂ ਵਿੱਚੋਂ ਕੰਨਫ਼ਰਮ ਕੇਸਾਂ ਦੀ ਗਿਣਤੀ 2175 ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 81 ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2424 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 7 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ, ਕਮਿਊਨਿਟੀ ‘ਚੋਂ...