ਕੋਵਿਡ -19: ਭਾਰਤ ‘ਚ ਇੱਕੋ ਦਿਨ ‘ਚ ਰਿਕਾਰਡ 2 ਲੱਖ ਤੋਂ ਵੱਧ ਨਵੇਂ ਕੇਸ

ਨਵੀਂ ਦਿੱਲੀ, 15 ਅਪ੍ਰੈਲ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਦੇਸ਼ ਭਰ ‘ਚ ਕੋਰੋਨਾਵਾਇਰਸ ਨਾਲ ਹਾਲਾਤ ਦਿਨ ਪ੍ਰਤੀ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਕੋਰੋਨਾ ਦੇ ਇੱਕੋ ਦਿਨ ‘ਚ 2,00,739 ਨਵੇਂ ਕੇਸ ਸਾਹਮਣੇ ਆਉਣ ਨਾਲ ਕੇਸਾਂ ਦੀ ਗਿਣਤੀ ਵਧ ਕੇ 14,074,564 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਲੰਘੇ 24 ਘੰਟਿਆਂ ‘ਚ 1,038 ਹੋਰ ਮੌਤਾਂ ਹੋਣ ਨਾਲ ਕੋਰੋਨਾਵਾਇਰਸ ਕਾਰਣ ਮ੍ਰਿਤਕਾਂ ਦਾ ਅੰਕੜਾ ਵਧ ਕੇ 1,73,152 ਹੋ ਗਿਆ ਹੈ। ਅੰਕੜਿਆਂ ਮੁਤਾਬਿਕ ਦੇਸ਼ ‘ਚ ਹੁਣ ਤੱਕ 12,429,564 ਮਰੀਜ਼ ਇਸ ਤੋਂ ਰਿਕਵਰ ਹੋ ਚੁੱਕੇ ਹਨ।