ਨਵੀਂ ਦਿੱਲੀ, 14 ਅਪ੍ਰੈਲ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਦੇਸ਼ ਭਰ ‘ਚ ਕੋਰੋਨਾਵਾਇਰਸ ਨਾਲ ਹਾਲਾਤ ਦਿਨ ਪ੍ਰਤੀ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਕੋਰੋਨਾ ਦੇ ਇੱਕੋ ਦਿਨ ‘ਚ 1,85,248 ਨਵੇਂ ਕੇਸ ਸਾਹਮਣੇ ਆਉਣ ਨਾਲ ਕੇਸਾਂ ਦੀ ਗਿਣਤੀ ਵਧ ਕੇ 13,871,321 ਹੋ ਗਈ ਹੈ। ਗੌਰਤਲਬ ਹੈ ਕਿ ਕੋਰੋਨਾ ਮਹਾਂਮਾਰੀ ਸ਼ੁਰੂ ਹੋਣ ਤੋਂ ਲੈ ਕੇ ਪਹਿਲੀ ਵਾਰ ਸਰਗਰਮ ਮਰੀਜ਼ਾਂ ਦਾ ਅੰਕੜਾ 11 ਲੱਖ ਤੋਂ ਪਾਰ ਹੋ ਗਿਆ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਅੰਕੜਿਆਂ ਮੁਤਾਬਿਕ ਲੰਘੇ 24 ਘੰਟਿਆਂ ‘ਚ 1,026 ਹੋਰ ਮੌਤਾਂ ਹੋਣ ਨਾਲ ਕੋਰੋਨਾਵਾਇਰਸ ਕਾਰਣ ਮ੍ਰਿਤਕਾਂ ਦਾ ਅੰਕੜਾ ਵਧ ਕੇ 1,72,115 ਹੋ ਗਿਆ ਹੈ। ਅੰਕੜਿਆਂ ਮੁਤਾਬਿਕ ਦੇਸ਼ ‘ਚ ਹੁਣ ਤੱਕ 12,332,688 ਮਰੀਜ਼ ਇਸ ਤੋਂ ਰਿਕਵਰ ਹੋ ਚੁੱਕੇ ਹਨ।
Home Page ਕੋਵਿਡ -19: ਭਾਰਤ ‘ਚ ਰਿਕਾਰਡ 1.52 ਲੱਖ ਨਵੇਂ ਕੇਸ