ਨਵੀਂ ਦਿੱਲੀ, 30 ਅਪ੍ਰੈਲ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਦੇਸ਼ ਭਰ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਹਾਲਾਤ ਦਿਨ ਪ੍ਰਤੀ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 3.86 ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ ਕੋਰੋਨਾ ਨਾਲ ਦੇਸ਼ ਵਿੱਚ 3501 ਮੌਤਾਂ ਹੋਈਆਂ ਹਨ। ਕੋਰੋਨਾ ਦੇ ਇੱਕੋ ਦਿਨ ‘ਚ 3,86,595 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕੇਸਾਂ ਦੀ ਗਿਣਤੀ ਵਧ ਕੇ 18,754,984 ਹੋ ਗਈ ਹੈ। ਦੇਸ਼ ਵਿੱਚ ਐਕਟਿਵ ਮਾਮਲੇ ਵੱਧ ਕੇ 31,69,169 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 3,501 ਹੋਰ ਮੌਤਾਂ ਹੋਣ ਨਾਲ ਕੋਰੋਨਾਵਾਇਰਸ ਕਾਰਣ ਮ੍ਰਿਤਕਾਂ ਦਾ ਅੰਕੜਾ ਵਧ ਕੇ 2,08,313 ਹੋ ਗਿਆ ਹੈ। ਇਸੇ ਦੌਰਾਨ 2,87,081 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅੰਕੜਿਆਂ ਮੁਤਾਬਿਕ ਦੇਸ਼ ‘ਚ ਹੁਣ ਤੱਕ 15,373,765 ਮਰੀਜ਼ ਇਸ ਤੋਂ ਰਿਕਵਰ ਹੋ ਚੁੱਕੇ ਹਨ।
Home Page ਕੋਵਿਡ -19: ਭਾਰਤ ‘ਚ ਰਿਕਾਰਡ 3 ਲੱਖ 86 ਹਜ਼ਾਰ ਤੋਂ ਵੱਧ ਨਵੇਂ...