ਨਵੀਂ ਦਿੱਲੀ, 24 ਮਈ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ। ਜਦੋਂ ਕਿ ਮੌਤਾਂ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ ਉੱਤੇ ਆ ਗਿਆ ਹੈ ਅਤੇ ਦੇਸ਼ ਵਿੱਚ ਮੌਤਾਂ ਦੀ ਗਿਣਤੀ 3 ਲੱਖ ਤੋਂ ਪਾਰ ਹੋ ਗਈ ਹੈ।
ਦੇਸ਼ ਭਰ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਹਾਲਾਤ ਖ਼ਰਾਬ ਚੱਲ ਰਹੇ ਹਨ। ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 2.2 ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ ਕੋਰੋਨਾ ਨਾਲ ਦੇਸ਼ ਵਿੱਚ 4 ਹਜ਼ਾਰ ਤੋਂ ਵੱਧ ਮੌਤਾਂ ਹੋਈਆਂ ਹਨ। ਕੋਰੋਨਾ ਦੇ ਇੱਕੋ ਦਿਨ ‘ਚ 2,22,315 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕੇਸਾਂ ਦੀ ਗਿਣਤੀ ਵਧ ਕੇ 26,751,681 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 4,454 ਹੋਰ ਮੌਤਾਂ ਹੋਣ ਨਾਲ ਕੋਰੋਨਾਵਾਇਰਸ ਕਾਰਣ ਮ੍ਰਿਤਕਾਂ ਦਾ ਅੰਕੜਾ ਵਧ ਕੇ 303,751 ਹੋ ਗਿਆ ਹੈ। ਅੰਕੜਿਆਂ ਮੁਤਾਬਿਕ ਦੇਸ਼ ‘ਚ ਹੁਣ ਤੱਕ 23,720,919 ਮਰੀਜ਼ ਇਸ ਤੋਂ ਰਿਕਵਰ ਹੋ ਚੁੱਕੇ ਹਨ।
Home Page ਕੋਵਿਡ -19: ਭਾਰਤ ‘ਚ 2 ਲੱਖ 2 ਹਜ਼ਾਰ ਤੋਂ ਵੱਧ ਨਵੇਂ ਕੇਸ,...