ਨਵੀਂ ਦਿੱਲੀ, 3 ਦਸੰਬਰ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਹੋਏ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦਾ ਕੋਈ ਰਿਕਾਰਡ ਨਾ ਹੋਣ ਬਾਰੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਤੇ ਕਿਹਾ ਪੰਜਾਬ ਸਰਕਾਰ ਕੋਲ ਅਜਿਹੇ 403 ਕਿਸਾਨਾਂ ਦਾ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰਲੇ 100 ਕਿਸਾਨਾਂ ਦੀ ਸੂਚੀ ਹੈ, ਜਿਨ੍ਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਚ ਜਾਨ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਦੀ ਸੂਚੀ ਉਹ ਸੋਮਵਾਰ ਨੂੰ ਸੰਸਦ ਵਿੱਚ ਰੱਖਣਗੇ। ਇਨ੍ਹਾਂ 503 ਕਿਸਾਨਾਂ ਦੇ ਨਾਮ ਵਾਲੀ ਸੂਚੀ ਪਾਰਟੀ ਜਾਰੀ ਕਰ ਰਹੀ ਹੈ ਤੇ ਬਾਕੀਆਂ ਸੂਚੀ ਪੂਰੇ ਤੱਥਾਂ ਨਾਲ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ ਸ੍ਰੀ ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਖੇਤੀ ਕਾਨੂੰਨਾਂ ਲਈ ਜ਼ਿੰਮੇਵਾਰ ਨਹੀਂ ਹੈ, ਜਿਨ੍ਹਾਂ ਦਾ ਵਿਰੋਧ ਹੋਇਆ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ 403 ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਿੱਤੇ। ਉਨ੍ਹਾਂ ਕਿਹਾ,’ਮੈਨੂੰ ਨਹੀਂ ਲੱਗਦਾ ਕਿ ਮੋਦੀ ਦੀ ਅਗਵਾਈ ਵਾਲੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਅਦ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇਗੀ। ਸਰਕਾਰ ਦੇ ਇਰਾਦੇ ਨੇਕ ਨਹੀਂ’।
Home Page ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਜਾਨ ਗੁਆਉਣ ਵਾਲੇ 503 ਕਿਸਾਨਾਂ ਦੀ ਸੂਚੀ...