ਅੰਮ੍ਰਿਤਸਰ, 3 ਮਈ – ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪੰਜ ਸਿੰਘ ਸਾਹਿਬਾਨ ਨੇ ਗੁਰਬਾਣੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਤਨਖ਼ਾਹੀਆ ਐਲਾਨ ਦਿੱਤਾ ਹੈ। ਇੱਕ ਹੋਰ ਵਿਅਕਤੀ ਉਂਕਾਰ ਸਿੰਘ ਨੂੰ ਵੀ ਅਜਿਹੇ ਇੱਕ ਹੋਰ ਮਾਮਲੇ ਵਿੱਚ ਗੁਰੂ ਪੰਥ ਕੋਲੋਂ ਭੁੱਲ ਬਖ਼ਸ਼ਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਇੰਟਰਨੈੱਟ ‘ਤੇ ਚੱਲ ਰਹੀਆਂ ਗੁਰਬਾਣੀ ਸਬੰਧੀ 21 ਐਪਸ ਵਿੱਚ ਤਰੁੱਟੀਆਂ ਕਾਰਣ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਵਿੱਚ ਸੁਧਾਈ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ। ਜੇਕਰ ਕੋਈ ਅਜਿਹਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਐਪਜ਼ ਨੂੰ ਬੰਦ ਕਰਨ ਲਈ ਕਿਹਾ ਗਿਆ ਹੈ।
Home Page ਗੁਰਬਾਣੀ ਨਾਲ ਛੇੜਛਾੜ ਦੇ ਮਾਮਲਾ ‘ਚ ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਤਨਖ਼ਾਹੀਆ...