ਨਵੀਂ ਦਿੱਲੀ 24 ਨਵੰਬਰ : ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਤੱਕ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਹਜ਼ਾਰਾਂ ਸਕੂਲੀ ਬੱਚਿਆਂ, ਬੈਂਡ, ਗਤਕਾ ਦਲ ਅਤੇ ਕੀਰਤਨੀ ਜੱਥਿਆਂ ਨਾਲ ਗੁਰਮਤਿ ਦੀ ਖ਼ੁਸ਼ਬੂ ਖਿਲਾਰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਨਾਨਕ ਪਿਆਉ ਸਾਹਿਬ ਪੁੱਜਾ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਜਿੱਥੇ ਗੁਰੂ ਨਾਨਕ ਸਾਹਿਬ ਜੀ ਦੇ ਸਮੇਂ ਦੌਰਾਨ ਦੇਸ਼ ਦੀ ਮਾੜੀ ਮਾਲੀ ਹਾਲਾਤ, ਵਹਿਮਾਂ ਭਰਮਾਂ ਵਿੱਚ ਫਸੀ ਜਨਤਾ ਨੂੰ ਊਚ ਨੀਚ ਦਾ ਵਿਤਕਰਾ ਦੂਰ ਕਰਨ ਲਈ ਗੁਰੂ ਸਾਹਿਬ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਉੱਥੇ ਹੀ ਸਮੂਹ ਸੰਗਤ ਨੂੰ ਸਾਹਿਬਾਂ ਦੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਬਾਬਰ ਨੂੰ ਗੁਰੂ ਸਾਹਿਬ ਵੱਲੋਂ ਜਾਬਰ ਕਹਿਣ ਦਾ ਹਵਾਲਾ ਦਿੰਦੇ ਹੋਏ ਜੀ. ਕੇ. ਨੇ ਸਮੂਹ ਸੰਗਤਾਂ ਨੂੰ ਸੱਚ ਦੇ ਰਸਤੇ ਚਲਦੇ ਹੋਏ ਗੁਰਮਤਿ ਦੇ ਸਿਧਾਂਤਾਂ ‘ਤੇ ਪਹਿਰਾਂ ਦੇਣ ਦੀ ਅਪੀਲ ਵੀ ਕੀਤੀ। ਸੰਗਤਾਂ ਵੱਲੋਂ ਥਾਂ ਥਾਂ ‘ਤੇ ਸਜਾਵਟੀ ਗੇਟ ਅਤੇ ਲੰਗਰ ਲਗਾ ਕੇ ਨਗਰ ਕੀਰਤਨ ਨੂੰ ਜੀ ਆਇਆਂ ਕਿਹਾ ਗਿਆ।
ਇਸ ਮੌਕੇ ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਰਾਣਾ ਪਰਮਜੀਤ ਸਿੰਘ, ਮੈਂਬਰ ਜਥੇਦਾਰ ਅਵਤਾਰ ਸਿੰਘ ਹਿਤ, ਕੁਲਮੋਹਨ ਸਿੰਘ, ਰਵਿੰਦਰ ਸਿੰਘ ਖੁਰਾਣਾ, ਸੁਰਜੀਤ ਸਿੰਘ ਚਾਂਦਨੀ ਚੌਂਕ, ਕੁਲਵੰਤ ਸਿੰਘ ਬਾਠ, ਪਰਮਜੀਤ ਸਿੰਘ ਚੰਢੋਕ, ਹਰਵਿੰਦਰ ਸਿੰਘ ਕੇ. ਪੀ., ਹਰਦੇਵ ਸਿੰਘ ਧਨੋਆ, ਕੈਪਟਨ ਇੰਦਰਪ੍ਰੀਤ ਸਿੰਘ, ਗੁਰਦੇਵ ਸਿੰਘ ਭੋਲਾ, ਸਮਰਦੀਪ ਸਿੰਘ ਸੰਨੀ, ਮਨਮੋਹਨ ਸਿੰਘ, ਦਰਸ਼ਨ ਸਿੰਘ, ਗੁਰਿੰਦਰਪਾਲ ਸਿੰਘ, ਰਵਿੰਦਰ ਸਿੰਘ ਲਵਲੀ, ਰਵੇਲ ਸਿੰਘ, ਜਸਬੀਰ ਸਿੰਘ ਜੱਸੀ, ਤਨਵੰਤ ਸਿੰਘ, ਬੀਬੀ ਧੀਰਜ ਕੌਰ, ਕੁਲਦੀਪ ਸਿੰਘ ਸਾਹਨੀ, ਜਤਿੰਦਰਪਾਲ ਸਿੰਘ ਗੋਲਡੀ, ਗੁਰਮੀਤ ਸਿੰਘ ਮੀਤਾ ਅਤੇ ਅਕਾਲੀ ਆਗੂ ਵਿਕਰਮ ਸਿੰਘ, ਜਸਪ੍ਰੀਤ ਸਿੰਘ ਵਿੱਕੀ ਮਾਨ, ਮਨਜੀਤ ਸਿੰਘ ਔਲਖ, ਸੁਰਿੰਦਰਪਾਲ ਸਿੰਘ ਉਬਰਾਏ ਸਣੇ ਸਮੂਹ ਪ੍ਰਬੰਧਕਾਂ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
Indian News ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਦਿੱਲੀ ਕਮੇਟੀ ਨੇ ਸਜਾਇਆ ਨਗਰ...