ਚੰਡੀਗੜ੍ਹ, 10 ਮਈ – ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ‘ਚ ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਪਹਿਲਾਂ ਲਗਾਈ ਗਈ ਪਾਬੰਦੀਆਂ ਨੂੰ 18 ਮਈ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸ਼ਹਿਰ ‘ਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਹੀ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਦੋਂ ਕਿ ਗ਼ੈਰਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ ਪਹਿਲਾਂ ਵਾਂਗ ਜਾਰੀ ਰਹੇਗਾ। ਇਹ ਆਦੇਸ਼ 11 ਮਈ ਸਵੇਰੇ 5 ਵਜੇ ਤੋਂ ਲੈ ਕੇ 18 ਮਈ ਸਵੇਰੇ 5 ਵਜੇ ਤੱਕ ਲਾਗੂ ਰਹਿਣਗੇ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ ਕੋਰੋਨਾ ਪ੍ਰਬੰਧਾਂ ਦੀ ਸਮੀਖਿਆ ਬੈਠਕ ਦੌਰਾਨ ਲਿਆ ਗਿਆ। ਉਨ੍ਹਾਂ ਦੱਸਿਆ ਕਿ ਹਫ਼ਤਾਵਾਰੀ ਲੌਕਡਾਊਨ ਜਾਰੀ ਰਹੇਗਾ।
Home Page ਚੰਡੀਗੜ੍ਹ ‘ਚ 18 ਮਈ ਤੱਕ ਪਾਬੰਦੀਆਂ ਵਧਾਈਆਂ ਗਈਆਂ