ਰਾਏਪੁਰ, 10 ਦਸੰਬਰ – ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਏ ਹੋਣਗੇ। ਭਾਜਪਾ ਵਿਧਾਇਕ ਦਲ ਦੀ ਬੈਠਕ ’ਚ ਉਨ੍ਹਾਂ ਦੇ ਨਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਇਸ ਸਬੰਧੀ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿਚ ਸਹਿਮਤੀ ਬਣੀ। ਮੀਟਿੰਗ ਵਿੱਚ ਭਾਜਪਾ ਵੱਲੋਂ ਨਿਯੁਕਤ ਕੀਤੇ ਤਿੰਨ ਅਬਜ਼ਰਵਰਾਂ ਸਮੇਤ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਹਨ। ਰਮਨ ਸਿੰਘ ਨੇ ਕਿਹਾ ਹੈ ਕਿ ਛੱਤੀਸਗੜ੍ਹ ਵਿੱਚ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾ ਸਕਦਾ ਹੈ ਜਿਸ ਲਈ ਚਰਚਾ ਚੱਲ ਰਹੀ ਹੈ।
Home Page ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਵਿਸ਼ਨੂੰਦੇਵ ਸਾਏ ਹੋਣਗੇ