ਨਵੀਂ ਦਿੱਲੀ, 9 ਨਵੰਬਰ – ਅੱਜ ਜਸਟਿਸ ਧਨੰਜੇ ਵਾਈ. ਚੰਦਰਚੂੜ ਨੇ ਦੇਸ਼ ਦੇ 50ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਅਹੁਦੇ ਦੀ ਸਹੁੰ ਚੁੱਕੀ।
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਸਮਾਗਮ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹ ਜਸਟਿਸ ਉਦੈ ਉਮੇਸ਼ ਲਲਿਤ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 8 ਨਵੰਬਰ ਨੂੰ ਖਤਮ ਹੋਇਆ ਸੀ। ਜਸਟਿਸ ਚੰਦਰਚੂੜ 10 ਨਵੰਬਰ 2024 ਤੱਕ ਦੋ ਸਾਲਾਂ ਲਈ ਇਸ ਅਹੁਦੇ ‘ਤੇ ਰਹਿਣਗੇ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪ੍ਰਮੁੱਖਤਾ ਹੈ। ਰਾਸ਼ਟਰਪਤੀ ਭਵਨ ਵਿੱਚ ਸਹੁੰ ਚੁੱਕ ਸਮਾਗਮ ਤੋਂ ਤੁਰੰਤ ਬਾਅਦ ਦੇਸ਼ ਦੇ 50ਵੇਂ ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਕੰਪਲੈਕਸ ਵਿੱਚ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ,‘ਮੇਰੀ ਤਰਜੀਹ ਆਮ ਲੋਕਾਂ ਦੀ ਸੇਵਾ ਕਰਨਾ ਹੈ। ਕਿਰਪਾ ਕਰਕੇ ਵਿਸ਼ਵਾਸ ਰੱਖੋ, ਮੈਂ ਦੇਸ਼ ਦੇ ਸਾਰੇ ਨਾਗਰਿਕਾਂ ਲਈ ਕੰਮ ਕਰਾਂਗਾ। ਚਾਹੇ ਉਹ ਟੈਕਨਾਲੋਜੀ ਹੋਵੇ ਜਾਂ ਰਜਿਸਟਰੀ ਜਾਂ ਨਿਆਂਇਕ ਸੁਧਾਰ, ਮੈਂ ਹਰ ਮਾਮਲੇ ‘ਚ ਨਾਗਰਿਕਾਂ ਦਾ ਧਿਆਨ ਰੱਖਾਂਗਾ।’
Home Page ਜਸਟਿਸ ਡੀਵਾਈ ਚੰਦਰਚੂੜ ਨੇ ਦੇਸ਼ 50ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਸਹੁੰ ਚੁੱਕੀ