ਅਬੂਧਾਬੀ, 3 ਨਵੰਬਰ – ਇੱਥੇ ਖੇਡੇ ਜਾ ਰਹੇ ਆਈਸੀਸੀ ਟੀ-20 ਵਰਲਡ ਕੱਪ ਦੇ ਸੁਪਰ ਗੇੜ 12 ਦੇ ਪੁਲ ‘ਬੀ’ ਦੇ ਮੁਕਾਬਲੇ ਵਿੱਚ ਭਾਰਤ ਨੇ ਅਫ਼ਗ਼ਾਨਿਸਤਾਨ ਨੂੰ 66 ਦੌੜਾਂ ਨਾਲ ਹਰਾ ਕੇ ਵਰਲਡ ਕੱਪ ‘ਚ ਜਿੱਤ ਦਾ ਖਾਤਾ ਖੋਲ੍ਹਿਆ। ਇਸ ਵਿੱਚ ਰੋਹਿਤ ਸ਼ਰਮਾ ਅਤੇ ਲੋਕੇਸ਼ ਰਾਹੁਲ ਦੇ ਅਰਧ ਸੈਂਕੜਿਆਂ ਤੇ ਰਵੀਚੰਦਰਨ ਅਸ਼ਵਿਨ ਦੀ ਅਗਵਾਈ ਵਿੱਚ ਗੇਂਦਬਾਜ਼ਾਂ ਦੇ ਬਿਹਤਰੀਨ ਪ੍ਰਦਰਸ਼ਨ ਦੇਖਣ ਨੂੰ ਮਿਲਿਆ।
ਪਹਿਲੇ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 210 ਦੌੜਾਂ ਬਣਾਈਆਂ। ਜਿਸ ਵਿੱਚ ਭਾਰਤ ਵੱਲੋਂ ਰੋਹਿਤ ਨੇ 74 ਅਤੇ ਰਾਹੁਲ ਨੇ 69 ਦੌੜਾਂ ਬਣਾਈਆਂ ਅਤੇ ਪਹਿਲੀ ਵਿਕਟ ਲਈ 140 ਦੌੜਾਂ ਦੀ ਭਾਈਵਾਲੀ ਕੀਤੀ।
ਭਾਰਤ ਵੱਲੋਂ ਮਿਲੇ 211 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਅਫ਼ਗ਼ਾਨਿਸਤਾਨ ਦੀ ਟੀਮ 7 ਵਿਕਟ ਦੇ ਨੁਕਸਾਨ ‘ਤੇ 144 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ। ਅਫ਼ਗ਼ਾਨਿਸਤਾਨ ਦੇ 6 ਬੱਲੇਬਾਜ਼ ਦੋਹਰੇ ਅੰਕ ਤੱਕ ਪਹੁੰਚੇ ਪਰ ਕਪਤਾਨ ਮੁਹੰਮਦ ਨਬੀ (35 ਨਾਬਾਦ) ਅਤੇ ਕਰੀਮ ਜਨਤ(42 ਨਾਬਾਦ) ਹੀ 20 ਦੌੜਾਂ ਦਾ ਅੰਕੜਾ ਪਾਰ ਕਰ ਸਕੇ। ਦੋਵਾਂ ਨੇ 6ਵੀਂ ਵਿਕਟ ਲਈ 57 ਦੌੜਾਂ ਦੀ ਭਾਈਵਾਲੀ ਕੀਤੀ। ਭਾਰਤ ਵੱਲੋਂ ਮੁਹੰਮਦ ਸ਼ਮੀ ਨੇ 14 ਦੌੜਾਂ ਦੇ ਕੇ 3 ਵਿਕਟਾਂ ਲਈਆਂ, ਜਦੋਂ ਕਿ ਅਸ਼ਵਿਨ ਨੇ 4 ਓਵਰਾਂ ਵਿੱਚ 14 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਤੇ ਰਵਿੰਦਰ ਜਡੇਜਾ ਨੇ 1-1 ਵਿਕਟ ਲਈ।
Cricket ਟੀ-20 ਵਰਲਡ ਕੱਪ: ਭਾਰਤ ਨੇ ਅਫ਼ਗ਼ਾਨਿਸਤਾਨ ਨੂੰ 66 ਦੌੜਾਂ ਨਾਲ ਹਰਾ ਕੇ...