ਲਾਓਸਾਨੇ, 27 ਅਗਸਤ – ਓਲੰਪਿਅਕ ਚੈਂਪੀਅਨ ਨੀਰਜ ਚੋਪੜਾ ਪਹਿਲਾ ਭਾਰਤੀ ਅਥਲੀਟ ਹੈ ਜਿਸ ਨੇ 89.08 ਮੀਟਰ ਦੂਰ ਜੈਵਲਿਨ ਥਰੋਅ ਰਾਹੀਂ ਇਥੇ ਡਾਇਮੰਡ ਲੀਗ ਮੁਕਾਬਲਾ ਜਿੱਤਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ ਹੈ। ਚੋਪੜਾ ਨੇ ਕਿਹਾ ਕਿ ਇਹ ਜਿੱਤ ਦੇਸ਼ ਲਈ ਕਾਫੀ ਮਹੱਤਤਾ ਰੱਖਦੀ ਹੈ। ਇਸ ਜਿੱਤ ਨਾਲ ਨੀਰਜ ਚੋਪੜਾ ਨੇ 2023 ਵਿਸ਼ਵ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਕਰ ਲਿਆ ਹੈ।
ਦੂਜੇ ਨੰਬਰ ’ਤੇ ਰਹੇ ਜੈਕਬ ਵਾਲਡਿਚ ਨੇ 85.88 ਮੀਟਰ ਦੂਰੀ ’ਤੇ ਜੈਵਲਿਨ ਸੁੱਟਿਆ। ਉਸ ਨੇ ਵੀ 2023 ਵਿਸ਼ਵ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਕਰ ਲਿਆ ਹੈ। ਹਾਲ ਹੀ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਨੀਰਜ ਚੋਪੜਾ ਨੇ ਸ਼ਮੂਲੀਅਤ ਨਹੀਂ ਕੀਤੀ ਸੀ ਕਿਉਂਕਿ ਉਹ ਸੱਟ ਤੋਂ ਉਭਰ ਰਿਹਾ ਸੀ। ਇਸੇ ਦੌਰਾਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨੀਰਜ ਚੋਪੜਾ ਨੂੰ ਵਧਾਈ ਦਿੱਤੀ ਹੈ। ਨੀਰਜ ਚੋਪੜਾ ਨੇ ਇਸ ਜਿੱਤ ਨਾਲ ਡਾਇਮੰਡ ਲੀਗ ਦੇ ਫਾਈਨਲ ਮੁਕਾਬਲੇ ਵਿੱਚ ਵੀ ਥਾਂ ਪੱਕੀ ਕਰ ਲਈ ਹੈ। ਇਹ ਮੁਕਾਬਲੇ ਸਵਿਟਜ਼ਰਲੈਂਡ ਵਿੱਚ 7 ਤੇ 8 ਸਤੰਬਰ ਨੂੰ ਹੋਣਗੇ।
Athletics ਡਾਇਮੰਡ ਲੀਗ: ਨੀਰਜ ਚੋਪੜਾ ਨੇ ਜਿੱਤਿਆ ਸੋਨ ਤਗਮਾ, 2023 ਵਿਸ਼ਵ ਅਥਲੈਟਿਕਸ ਚੈਪੀਅਨਸ਼ਿਪ...