ਰੋਹਤਕ, 28 ਅਗਸਤ – ਸਾਧਵੀ ਬਲਾਤਕਾਰ ਕੇਸ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 20 ਸਾਲ ਦੀ ਸਜਾ ਦਿੱਤੀ ਗਈ। ਸੀ.ਬੀ.ਆਈ. ਵਿਸ਼ੇਸ਼ ਅਦਾਲਤ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਦੋਸ਼ੀ ਪਾਏ ਜਾਣ ਤੋਂ ਬਾਅਦ ਬਾ-ਮੁਸ਼ਕਤ 20 ਸਾਲ ਕੈਦ ਅਤੇ 15-15 ਲੱਖ ਰੁਪਏ ਯਾਨੀ 30 ਲੱਖ ਰੁਪਏ ਜੁਰਮਾਨਾ ਦੀ ਸਜ਼ਾ ਸੁਣਾਈ ਹੈ।
ਸੀ.ਬੀ.ਆਈ. ਵਿਸ਼ੇਸ਼ ਅਦਾਲਤ ਦੇ ਜੱਜ ਜਗਦੀਪ ਸਿੰਘ ਦੀ ਅਗਵਾਈ ਵਿੱਚ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਲਗਭਗ ਇੱਕ ਘੰਟਾ ਚੱਲੀ ਸੁਣਵਾਈ ਦੌਰਾਨ ਦੋਵੇਂ ਧਿਰਾਂ ਦੇ ਵਕੀਲਾਂ ਨੂੰ 10-10 ਮਿੰਟ ਦਾ ਸਮਾਂ ਦਿੱਤਾ ਗਿਆ ਸੀ। ਸੀਬੀਆਈ ਦੇ ਵਕੀਲ ਨੇ ਉਮਰ ਕੈਦ ਤੇ ਰਾਮ ਰਹੀਮ ਦੇ ਵਕੀਲ ਨੇ ਸਮਾਜ ਸੇਵੀ ਕਹਿ ਕੇ ਰਹਿਮ ਦੀ ਮੰਗ ਕੀਤੀ ਸੀ। ਪਰ ਜੱਜ ਜਗਦੀਪ ਸਿੰਘ ਦੀ ਅਦਾਲਤ ਨੇ ਦੋ ਵੱਖ-ਵੱਖ ਮਾਮਲਿਆਂ ‘ਚ 10-10 ਸਾਲ ਦੀ ਸਜਾ ਸੁਣਾਈ। ਖ਼ਬਰ ਹੈ ਕਿ ਸਜਾ ਸੁਣਾਏ ਜਾਣ ਤੱਕ ਰਾਮ ਰਹੀਮ ਰੌਂਦਾ ਰਿਹਾ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਦੇ ਵਕੀਲ ਨੇ ਕਿਹਾ ਕਿ ਉਹ ਫ਼ੈਸਲੇ ਦੇ ਖ਼ਿਲਾਫ਼ ਹਾਈ ਕੋਰਟ ‘ਚ ਅਪੀਲ ਕਰਨਗੇ।
Indian News ਡੇਰਾ ਮੁਖੀ ਰਾਮ ਰਹੀਮ ਨੂੰ 20 ਸਾਲ ਕੈਦ ਦੀ ਸਜ਼ਾ