ਨੂਰਪੁਰ ਬੇਦੀ, 31 ਮਈ – ਇੱਥੇ ਆਜ਼ਮਪੁਰ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਤੋਂ ਨਹੀਂ ਕਰਵਾਈ ਜਾਵੇਗੀ। ਪੰਜਾਬ ਪੁਲੀਸ ਦੇ ਉੱਚ ਅਧਿਕਾਰੀ ਇਸ ਕੇਸ ਦੀ ਬਾਰੀਕੀ ਨਾਲ ਪੜਤਾਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਕਈ ਦੋਸ਼ੀਆਂ ਨੂੰ ਫੜ ਲਿਆ ਗਿਆ ਹੈ ਤੇ ਇਸ ਮਾਮਲੇ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਪੁਲੀਸ ਕੇਸ ਦੀ ਸਹੀ ਪੜਤਾਲ ਕਰ ਰਹੀ ਹੈ ਤਾਂ ਸੀਬੀਆਈ ਜਾਂਚ ਦੀ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਤੋਂ ਪਹਿਲਾਂ ਜਾਂਚ ਦਾ ਅੰਤਮ ਨਤੀਜਾ ਆਉਣ ਤੱਕ ਇੰਤਜ਼ਾਰ ਕਰਨਾ ਠੀਕ ਰਹੇਗਾ।
ਇਸ ਦੌਰਾਨ ਮੁੱਖ ਮੰਤਰੀ ਸ. ਬਾਦਲ ਨੇ ਵਿਧਾਨ ਸਭਾ ਚੋਣਾਂ ਅਗਾਊਂ ਕਰਵਾਉਣ ਦੀ ਸੰਭਾਵਨਾ ਰੱਦ ਕਰਦਿਆਂ ਕਿਹਾ ਕਿ ਚੋਣਾਂ ਨਿਰਧਾਰਤ ਸਮੇਂ ‘ਤੇ ਹੀ ਹੋਣਗੀਆਂ।
Indian News ਢੱਡਰੀਆਂਵਾਲੇ ‘ਤੇ ਹਮਲੇ ਦੀ ਜਾਂਚ ਸੀਬੀਆਈ ਨੂੰ ਦੇਣ ਤੋਂ ਇਨਕਾਰ