ਨਵੀਂ ਦਿੱਲੀ, 1 ਦਸੰਬਰ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਲਈ ਦਸਤਖ਼ਤ ਕਰਕੇ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਨਾਲ ਤਿੰਨੋਂ ਖੇਤੀ ਕਾਨੂੰਨ ਅਧਿਕਾਰਕ ਤੌਰ ‘ਤੇ ਰੱਦ ਹੋ ਗਏ। ਜ਼ਿਕਰਯੋਗ ਹੈ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉੱਤੇ ਪੂਰਾ ਇਕ ਸਾਲ ਅੰਦੋਲਨ ਕੀਤਾ ਹੈ। ਇਹ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬੀਤੀ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਪਸ ਲੈਣ ਦਾ ਐਲਾਨ ਕੀਤਾ ਸੀ ਅਤੇ ਬੀਤੀ 29 ਨਵੰਬਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਲੋਕ ਸਭਾ ਤੇ ਰਾਜ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਸੀ। ਹੁਣ ਰਾਸ਼ਟਰਪਤੀ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਦਸਤਖ਼ਤ ਕਰਕੇ ਸਹਿਮਤੀ ਜਤਾਉਣ ਉੱਤੇ ਇਹ ਕਾਨੂੰਨ ਇਤਿਹਾਸ ਦੇ ਪੰਨਿਆਂ ਵਿੱਚ ਸਮਾ ਗਏ ਹਨ।
Home Page ਤਿੰਨ ਖੇਤੀ ਕਾਨੂੰਨ: ਰਾਸ਼ਟਰਪਤੀ ਨੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ...