ਨਵੀਂ ਦਿੱਲੀ – 22 ਮਈ ਦਿਨ ਬੁੱਧਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਵਿੱਚ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ 1984 ਦੇ ਸਿੱਖ ਕਤਲੇਆਮ ਦੇ ਸ਼ਹੀਦ ਸਿੱਖਾਂ ਦੀ ਇਕ ਯਾਦਗਾਰ ਸਥਾਪਿਤ ਕਰਨ ਦਾ ਮਤਾ ਪੇਸ਼ ਕੀਤਾ ਜਿਸ ਨੂੰ ਉੱਥੇ ਮੌਜ਼ੂਦ ਦਿੱਲੀ ਕਮੇਟੀ ਦੇ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਅਕਾਲੀ ਆਗੂ ਬਲਵੰਤ ਸਿੰਘ ਰਾਮੂਵਾਲੀਆ ਅਤੇ ਪ੍ਰਭਾਰੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਸਨ।
Indian News ਦਿੱਲੀ ਕਮੇਟੀ ਵਲੋਂ ਗੁਰਦੁਆਰਾ ਰਕਾਬ ਗੰਜ ਵਿਖੇ ‘੮੪ ਦੇ ਸ਼ਹੀਦਾਂ ਦੀ ਯਾਦਗਾਰ...