ਦਿੱਲੀ ਨਗਰ ਨਿਗਮ ਚੋਣਾਂ: ਆਪ 134, ਭਾਜਪਾ 104 ਤੇ ਕਾਂਗਰਸ 9 ਤੇ ਹੋਰਾਂ ਨੇ 3 ਸੀਟਾਂ ‘ਤੇ ਜਿੱਤ ਦਰਜ ਕੀਤੀ

ਨਵੀਂ ਦਿੱਲੀ, 7 ਦਸੰਬਰ – ਦਿੱਲੀ ਨਗਰ ਨਿਗਮ (ਐੱਮਸੀਡੀ) ਦੇ 250 ਵਾਰਡਾਂ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਮ ਆਦਮੀ ਪਾਰਟੀ (ਆਪ) ਨੇ 134, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 104, ਕਾਂਗਰਸ ਨੇ 9 ਤੇ ਹੋਰਾਂ ਨੇ 3 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਬਹੁਤ ਲਈ 126 ਸੀਟਾਂ ਦੀ ਲੋੜ ਹੈ।
ਦਿੱਲੀ ਦੀਆਂ ਨਗਰ ਨਿਗਮ ਚੋਣਾਂ ਵਿੱਚ ਵੱਡੀ ਜਿੱਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਵਧਾਈ ਦਿੱਤੀ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਹਾਲਤ ਸੁਧਾਰਨ ਲਈ ਭਾਜਪਾ ਤੇ ਕਾਂਗਰਸ ਦਾ ਸਹਿਯੋਗ ਅਤੇ ਕੇਂਦਰ ਤੇ ਪ੍ਰਧਾਨ ਮੰਤਰੀ ਦਾ ਆਸ਼ੀਰਵਾਦ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ ਤੇ ਦਿੱਲੀ ਨੂੰ ਬਿਹਤਰ ਬਣਾਉਣ ਲਈ ਹੋਰ ਪਾਰਟੀਆਂ ਨੂੰ ਨਾਲ ਚੱਲਣ ਦੀ ਅਪੀਲ ਕਰਨਗੇ। ਮੁੱਖ ਮੰਤਰੀ ਨੇ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਆਪ, ਭਾਜਪਾ, ਕਾਂਗਰਸ ਤੇ ਆਜ਼ਾਦ ਉਮੀਦਵਾਰਾਂ ਨੂੰ ਵਧਾਈ ਦਿੱਤੀ।