ਨਵੀਂ ਦਿੱਲੀ, 4 ਫਰਵਰੀ – 3 ਫਰਵਰੀ ਦਿਨ ਬੁੱਧਵਾਰ ਨੂੰ ਦਿੱਲੀ ਪੁਲੀਸ ਨੇ 26 ਜਨਵਰੀ ਗਣਤੰਤਰ ਦਿਵਸ ਹਿੰਸਾ ਦੇ ਮਾਮਲੇ ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਨਾਲ ਤਿੰਨ ਹੋਰ ਯੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ਦੇ ਬਾਰੇ ਵਿੱਚ ਜਾਣਕਾਰੀ ਦੇਣ ਵਾਲੇ ਲਈ 1 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਦੋਂ ਕਿ ਬੂਟਾ ਸਿੰਘ, ਸੁਖਦੇਵ ਸਿੰਘ, ਜਗਬੀਰ ਸਿੰਘ ਅਤੇ ਇਕਬਾਲ ਸਿੰਘ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ 50,000 ਰੁਪਏ ਦਾ ਨਕਦ ਇਨਾਮ ਐਲਾਨਿਆ ਗਿਆ ਹੈ।
ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਨੂੰ ਲੈ ਕੇ ਦਰ ਕੀਤੀ ਗਈ ਐਫਆਈਆਰ ਵਿੱਚ ਇਨ੍ਹਾਂ ਸਾਰੇ ਦੋਸ਼ੀਆਂ ਦਾ ਨਾਮ ਲਿਆ ਗਿਆ ਹੈ।
Home Page ਦਿੱਲੀ ਪੁਲਿਸ ਨੇ ਦੀਪ ਸਿੱਧੂ ਬਾਰੇ ਜਾਣਕਾਰੀ ਦੇਣ ਵਾਲੇ ਲਈ ਇਨਾਮ ਦੇਣ...