ਦਿੱਲੀ ਪੁਲੀਸ ਨੇ ਨਫ਼ਰਤੀ ਭਾਸ਼ਣ ਦੇ ਮਾਮਲੇ ‘ਚ ਨੂਪੁਰ, ਜਿੰਦਲ, ਓਵੈਸੀ, ਸਬਾ ਨਕਵੀ ਤੇ ਕਈ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤੇ

ਨਵੀਂ ਦਿੱਲੀ, 9 ਜੂਨ – ਦਿੱਲੀ ਪੁਲੀਸ ਦੀ ਇੰਟੈਲੀਜੈਂਸ ਫ਼ਿਊਜ਼ਨ ਐਂਡ ਸਟ੍ਰੈਟਜਿਕ ਅਪਰੇਸ਼ਨ (ਆਈਐੱਫਐੱਸਓ) ਯੂਨਿਟ ਨੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵੱਲੋਂ ਕਥਿਤ ਨਫ਼ਰਤ ਭਰੇ ਭਾਸ਼ਣ ਦੇ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਿਨ੍ਹਾਂ ਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ ਉਨ੍ਹਾਂ ਵਿੱਚ ਭਾਜਪਾ ਦੇ ਸਾਬਕਾ ਨੇਤਾ ਨਵੀਨ ਕੁਮਾਰ ਜਿੰਦਲ ਅਤੇ ਸਾਬਕਾ ਬੁਲਾਰੀ ਨੂਪੁਰ ਸ਼ਰਮਾ, ਏਆਈਐੱਮਆਈਐੱਮ ਦੇ ਮੁਖੀ ਅਸਦੁਦੀਨ ਓਵੈਸੀ, ਸ਼ਾਦਾਬ ਚੌਹਾਨ, ਸਬਾ ਨਕਵੀ, ਮੌਲਾਨਾ ਮੁਫਤੀ ਨਦੀਮ, ਅਬਦੁਰ ਰਹਿਮਾਨ, ਗੁਲਜ਼ਾਰ ਅੰਸਾਰੀ ਅਤੇ ਸਵਾਮੀ ਯਤੀ ਨਰਸਿਮਹਾਨੰਦ ਸ਼ਾਮਲ ਹਨ।