ਦੱਖਣੀ ਅਫ਼ਰੀਕਾ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਹਰਾ ਕੇ 4-1 ਨਾਲ ਇੱਕ ਰੋਜ਼ਾ ਲੜੀ ਜਿੱਤੀ

ਲਖਨਊ, 19 ਮਾਰਚ – ਮਹਿਮਾਨ ਦੱਖਣੀ ਅਫ਼ਰੀਕਾ ਦੀ ਮਹਿਲਾ ਕ੍ਰਿਕਟ ਟੀਮ ਨੇ 18 ਮਾਰਚ ਨੂੰ 5ਵੇਂ ਅਤੇ ਆਖ਼ਰੀ ਇੱਕ ਰੋਜ਼ਾ ਮੈਚ ਵਿੱਚ ਮੇਜ਼ਬਾਨ ਭਾਰਤੀ ਟੀਮ ਨੂੰ 5 ਵਿਕਟਾਂ ਨਾਲ ਹਰਾ ਕੇ ਲੜੀ 4-1 ਨਾਲ ਆਪਣੇ ਨਾਮ ਕਰ ਲਈ। ਕਪਤਾਨ ਮਿਤਾਲੀ ਰਾਜ ਦੀਆਂ ਨਾਬਾਦ 79 ਦੌੜਾਂ ਦੇ ਬਾਵਜੂਦ ਭਾਰਤੀ ਟੀਮ 188 ਦੌੜਾਂ ‘ਤੇ ਢੇਰ ਹੋ ਗਈ।
ਇਸ ਦੇ ਜਵਾਬ ਵਿੱਚ ਐੱਨਕੇ ਬੋਸ਼ (58) ਅਤੇ ਮਿਗਨੋਨ ਡੂ ਪ੍ਰੀਜ਼ (57) ਦੇ ਅਰਧ ਸੈਂਕੜਿਆਂ ਦੀ ਬਦੌਲਤ ਦੱਖਣੀ ਅਫ਼ਰੀਕਾ ਨੇ 48.2 ਓਵਰਾਂ ਵਿੱਚ 5 ਵਿਕਟਾਂ ਨਾਲ ਜਿੱਤ ਹਾਸਲ ਕਰ ਲਈ। ਟੀਚੇ ਦਾ ਪਿੱਛਾ ਕਰਨ ਉੱਤਰੀ ਦੱਖਣੀ ਅਫ਼ਰੀਕਾ ਦੀ ਸ਼ੁਰੂਆਤ ਖ਼ਰਾਬ ਰਹੀ ਪਰ ਚੌਥੇ ਵਿਕਟ ਲਈ ਡੂ ਪ੍ਰੀਜ਼ ਅਤੇ ਬੋਸ਼ ਦੀ ਜੋੜੀ ਨੇ 96 ਦੌੜਾਂ ਦੀ ਸਾਂਝੇਦਾਰੀ ਨੇ ਪਾਰੀ ਸੰਭਾਲੀ ਅਤੇ ਟੀਮ ਨੂੰ ਜਿੱਤ ਵੱਲ ਵਧਾਇਆ। ਭਾਰਤ ਵੱਲੋਂ ਸਪਿੰਨਰ ਰਾਜੇਸ਼ਵਰੀ ਗਾਇਕਵਾੜ ਨੇ 10 ਓਵਰਾਂ ‘ਚ ਸਿਰਫ਼ 13 ਦੌੜਾਂ ਦੇ ਕੇ 3 ਵਿਕਟਾਂ ਲਈਆਂ।