ਵੈਲਿੰਗਟਨ, 2 ਮਾਰਚ – ਭਾਰਤੀ ਹਾਈ ਕਮਿਸ਼ਨ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ 1 ਮਾਰਚ ਦਿਨ ਸੋਮਵਾਰ ਨੂੰ ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਨਨਾਇਆ ਮਾਹੂਟਾ ਵਿਚਾਲੇ ਫ਼ੋਨ ਉੱਤੇ ਗੱਲਬਾਤ ਹੋਈ। ਭਾਰਤੀ ਵਿਦੇਸ਼ ਮੰਤਰੀ ਸ੍ਰੀ ਜੈਸ਼ੰਕਰ ਨੇ ਕਿਹਾ ਕਿ ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਨਨਾਇਆ ਮਾਹੂਟਾ ਨਾਲ ਪਹਿਲੀ ਵਾਰ ਗੱਲ ਕਰਕੇ ਚੰਗਾ ਲੱਗਾ। ਉਨ੍ਹਾਂ ਕਿਹਾ ਕਿ ਦੁਵੱਲੇ ਹੋਈ ਗੱਲਬਾਤ ਵਿੱਚ ਸਾਡੀ ਕੋਵਿਡ-19 ਚੈਲੰਜ ਅਤੇ ਹੋਰ ਗਲੋਬਲ ਮੁੱਦਿਆਂ ਉੱਤੇ ਚਰਚਾ ਹੋਈ। ਦੋਵਾਂ ਵਿਚਾਲੇ ਭਾਰਤ ਅਤੇ ਨਿਊਜ਼ੀਲੈਂਡ ਦੇ ਆਪਸੀ ਸੰਬੰਧਾਂ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਲਈ ਸਾਂਝੇ ਤੌਰ ‘ਤੇ ਕੰਮ ਕਰਨ ਦੇ ਤਰੀਕਿਆਂ ‘ਤੇ ਵਿਚਾਰ ਵਟਾਂਦਰੇ ਕੀਤੇ।
ਦੋਵੇਂ ਮੰਤਰੀਆਂ ਨੇ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਹਿੰਦ-ਪ੍ਰਸ਼ਾਂਤ ਵਿੱਚ ਸ਼ਾਂਤੀ, ਖ਼ੁਸ਼ਹਾਲੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਸੰਪਰਕ ਵਿੱਚ ਰਹਿਣ ‘ਤੇ ਵੀ ਸਹਿਮਤੀ ਦਿੱਤੀ।
Home Page ਨਿਊਜ਼ੀਲੈਂਡ ਤੇ ਭਾਰਤੀ ਵਿਦੇਸ਼ ਮੰਤਰੀਆਂ ਵਿਚਾਲੇ ਗੱਲਬਾਤ ਹੋਈ