ਪਰਕਸ ਵੱਲੋਂ ਇੰਗਲੈਂਡ ਨਿਵਾਸੀ ਐੱਸ ਬਲਵੰਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 19 ਅਗਸਤ (ਡਾ. ਚਰਨਜੀਤ ਸਿੰਘ ਗੁਮਟਾਲਾ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਇੰਗਲੈਂਡ ਨਿਵਾਸੀ ਐੱਸ ਬਲਵੰਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈੱਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਜਿੱਥੇ ਇਕ ਚੰਗੇ ਲੇਖਕ ਤੇ ਪ੍ਰਕਾਸ਼ਕ ਸਨ, ਉੱਥੇ ਇਕ ਇੱਕ ਚੰਗੇ ਸਮਾਜ ਸੇਵੀ ਵੀ ਸਨ। ਉਨ੍ਹਾਂ ਨੇ ਦਰਜਨ ਤੋਂ ਵੱਧ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿੱਚ ਪੁਸਤਕਾਂ ਲਿਖੀਆਂ। ਉਨ੍ਹਾਂ ਨੂੰ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਸੀ। ਉਹ ਬਹੁਤ ਹੀ ਮਿਲਾਪੜੇ ਸੁਭਾਅ ਤੇ ਅਗਾਂਹ ਵਧੂ ਖ਼ਿਆਲਾਂ ਦੇ ਮਾਲਕ ਸਨ। ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਸਾਹਿਤ ਲਈ ਪਾਏ ਵਡਮੁੱਲੇ ਯੋਗਦਾਨ ਤੇ ਸਮਾਜਿਕ ਖੇਤਰ ਵਿੱਚ ਕੀਤੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।