ਅੰਮ੍ਰਿਤਸਰ, 22 ਅਗਸਤ – 10 ਅਗਸਤ ਨੂੰ ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ ਤੇ ਸੁਸਾਇਟੀ ਦੇ ਮੈਂਬਰਾਨ ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ 83 ਸਾਲ ਦੇ ਸਨ ਤੇ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਉਨ੍ਹਾਂ ਅੱਜ ਸਵੇਰੇ 11-30 ਵਜੇ ਆਪਣੀ ਰਿਹਾਇਸ਼ ਖਿਲਚੀਆਂ ਵਿੱਚ ਅੰਤਿਮ ਸਵਾਸ ਲਏ। ਉਹ ਬਹੁਤ ਹੀ ਮਿਲਾਪੜੇ ਸੁਭਾ ਦੇ ਮਾਲਕ ਸਨ। ਉਨ੍ਹਾਂ ਬਹੁਤ ਹੀ ਖੋਜ ਭਰਪੂਰ ਪੁਸਤਕਾਂ ਜਿਵੇਂ ‘ਗੁਰੂ ਤੇਗ ਬਹਾਦਰ ਸਾਹਿਬ (ਸ਼ਖ਼ਸੀਅਤ, ਸਫ਼ਰ, ਸੰਦੇਸ਼ ਤੇ ਸ਼ਹਾਦਤ)’, ‘ਸ੍ਰੀ ਗੁਰੂ ਗੋਬਿੰਦ ਸਿੰਘ (ਸ਼ਖ਼ਸੀਅਤ, ਸਫ਼ਰ ਤੇ ਸੰਦੇਸ਼)’, ‘ਸਾਂਝੀ ਵਿਰਾਸਤ’, ‘ਵਿਰਸਾ ਵਿਸਰ ਰਿਹਾ’, ‘ਨਾਵਾਂ ਦਾ ਨਿਕਾਸ’, ‘ਵਿਸਰ ਰਹੇ ਪੰਜਾਬੀ ਅਖਾਣ’ ਆਦਿ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ ਸਾਹਿਤ ਲਈ ਪਾਏ ਵਡਮੁੱਲੇ ਯੋਗਦਾਨ ਤੇ ਮਾਂ ਬੋਲੀ ਪੰਜਾਬੀ ਨੂੰ ਵਡਮੁੱਲੀ ਦੇਣ ਕਰਕੇ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।
# ਜਾਰੀ ਕਰਤਾ ਡਾ. ਚਰਨਜੀਤ ਸਿੰਘ ਗੁਮਟਾਲਾ, ਮੋਬਾਇਲ: +91-94175-33060
Home Page ਪਰਕਸ ਵੱਲੋਂ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ...