ਨਵੀਂ ਦਿੱਲੀ-ਤੇਲ ਕੰਪਨੀਆਂ ਨੇ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਮਜ਼ਬੂਤੀ ਨੂੰ ਵੇਖਦਿਆਂ ਪੈਟਰੌਲ ਦੀ ਕੀਮਤ 2.25 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ ਹੈ। ਨਵੀਂ ਕੀਮਤ ਲਾਗੂ ਹੋ ਗਈ ਹੈ। ਇਸ ਫ਼ੈਸਲੇ ਨਾਲ ਅਪਣੀਆਂ ਸਹਿਯੋਗੀ ਪਾਰਟੀਆਂ ਸਣੇ ਵਿਰੋਧੀਆਂ ਦੇ ਗੁੱਸੇ ਦਾ ਸਾਹਮਣਾ ਕਰ ਰਹੀ ਕੇਂਦਰ ਸਰਕਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਕਾਫ਼ੀ ਰਾਹਤ ਮਿਲੇਗੀ।
ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਜਾਰੀ ਬਿਆਨ ਮੁਤਾਬਕ ਵੱਖ-ਵੱਖ ਕੰਪਨੀਆਂ ਦੇ ਮੁਖੀਆਂ ਦੀ ਅੱਜ ਹੋਈ ਮੀਟਿੰਗ ਵਿਚ ਕੀਮਤਾਂ ਘਟਾਉਣ ਦਾ ਫ਼ੈਸਲਾ ਲਿਆ ਗਿਆ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ‘ਚ ਪਾਇਆ ਗਿਆ ਕਿ ਕੰਪਨੀਆਂ ਨੂੰ 1.85 ਰੁਪਏ ਪ੍ਰਤੀ ਲੀਟਰ ਦਾ ਫ਼ਾਇਦਾ ਹੋ ਰਿਹਾ ਹੈ। ਦੱਸਣਯੋਗ ਹੈ ਕਿ 34 ਮਹੀਨਿਆਂ ਬਾਅਦ ਪਹਿਲੀ ਵਾਰ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ।
Indian News ਪੈਟਰੌਲ 2.25 ਰੁਪਏ ਪ੍ਰਤੀ ਲੀਟਰ ਸਸਤਾ ਹੋਇਆ