ਚੈਟੋਰੌਕਸ (ਫਰਾਂਸ), 28 ਜੁਲਾਈ – ਇੱਥੇ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਅੱਜ ਮਹਿਲਾ 10 ਮੀਟਰ ਏਅਰ ਪਿਸਟਲ ਫਾਈਨਲ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਨਿਸ਼ਾਨੇਬਾਜ਼ੀ ਵਿੱਚ ਉਲੰਪਿਕ ਤਗਮੇ ਲਈ ਭਾਰਤ ਦੀ 12 ਸਾਲਾਂ ਦੀ ਉਡੀਕ ਖ਼ਤਮ ਕੀਤੀ ਅਤੇ ਪੈਰਿਸ ਉਲੰਪਿਕ ਵਿੱਚ ਭਾਰਤ ਦਾ ਤਗਮਿਆਂ ਦਾ ਖਾਤਾ ਖੋਲ੍ਹਿਆ। ਉਹ ਉਲੰਪਿਕ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਵੀ ਬਣੀ। ਲੰਡਨ ਉਲੰਪਿਕ 2012 ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਪਹਿਲਾ ਉਲੰਪਿਕ ਤਗਮਾ ਹੈ। ਲੰਡਨ ਵਿੱਚ ਵਿਜੈ ਕੁਮਾਰ ਨੇ ਪੁਰਸ਼ 25 ਮੀਟਰ ਰੈਪਿਡ ਫਾਇਰ ਪਿਸਟਲ ਵਿੱਚ ਚਾਂਦੀ ਦਾ ਤਗਮਾ ਜਦੋਂ ਕਿ ਗਗਨ ਨਾਰੰਗ ਨੇ ਪੁਰਸ਼ 10 ਮੀਟਰ ਏਅਰ ਰਾਈਫਲ ਵਿੱਚ ਕਾਂਸੇ ਦਾ ਤਗਮਾ ਜਿੱਤਿਆ ਸੀ। ਭਾਰਤੀ ਨਿਸ਼ਾਨੇਬਾਜ਼ ਰੀਓ ਉਲੰਪਿਕ 2016 ਅਤੇ ਟੋਕੀਓ ਉਲੰਪਿਕ ਤੋਂ ਖਾਲੀ ਹੱਥ ਪਰਤੇ ਸਨ।
Home Page ਪੈਰਿਸ ਉਲੰਪਿਕ 2024: ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਭਾਰਤ ਲਈ ਨਿਸ਼ਾਨੇਬਾਜ਼ੀ ‘ਚ...