ਨਵੀਂ ਦਿੱਲੀ, 5 ਜੂਨ – ਪੈਗ਼ੰਬਰ ਮੁਹੰਮਦ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਲੱਗਣ ਅਤੇ ਖਾੜੀ ਦੇਸ਼ਾਂ ਦੇ ਇਤਰਾਜ਼ ਚੁੱਕਣ ਤੋਂ ਬਾਅਦ ਭਾਜਪਾ ਨੇ ਪਾਰਟੀ ਤਰਜਮਾਨ ਨੂਪੁਰ ਸ਼ਰਮਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਅਤੇ ਨਵੀਨ ਕੁਮਾਰ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦੇ ਨਾਲ-ਨਾਲ ਪਾਰਟੀ ‘ਚੋਂ ਕੱਢ ਦਿੱਤਾ ਹੈ। ਇਹ ਫ਼ੈਸਲਾ ਇਨ੍ਹਾਂ ਵੱਲੋਂ ਕਥਿਤ ਤੌਰ ‘ਤੇ ਪੈਗ਼ੰਬਰ ਮੁਹੰਮਦ ਵਿਰੁੱਧ ਕੀਤੀਆਂ ਵਿਵਾਦਪੂਰਨ ਟਿੱਪਣੀਆਂ ਕਾਰਣ ਪੈਦਾ ਹੋਏ ਵਿਵਾਦ ਨੂੰ ਠੰਢਾ ਕਰਨ ਲਈ ਕੀਤਾ ਗਿਆ ਹੈ। ਪੈਗ਼ੰਬਰ ਮੁਹੰਮਦ ਖ਼ਿਲਾਫ਼ ਕਥਿਤ ਤੌਰ ‘ਤੇ ਆਪਣੇ ਬੁਲਾਰੇ ਵੱਲੋਂ ਕੀਤੀਆਂ ਵਿਵਾਦਿਤ ਟਿੱਪਣੀਆਂ ਕਾਰਣ ਕਸੂਤੀ ਫਸੀ ਭਾਜਪਾ ਨੇ ਅੱਜ ਸਪਸ਼ਟੀਕਰਨ ਦਿੰਦਿਆਂ ਦਾਅਵਾ ਕੀਤਾ ਹੈ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਕਿਸੇ ਵੀ ਧਾਰਮਿਕ ਸ਼ਖ਼ਸੀਅਤ ਦੇ ਅਪਮਾਨ ਦੀ ਸਖ਼ਤ ਨਿੰਦਾ ਕਰਦੀ ਹੈ।
Home Page ਪੈਗ਼ੰਬਰ ਮੁਹੰਮਦ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਹੇਠ ਭਾਜਪਾ ਨੇ ਨੂਪੁਰ...