ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਤਿਰੂਵਨੰਤਪੁਰਮ, 25 ਅਪ੍ਰੈਲ – ਪ੍ਰਧਾਨ ਮੰਤਰੀ ਨੇ ਇੱਥੇ ਮੱਧ ਰੇਲਵੇ ਸਟੇਸ਼ਨ ਤੋਂ ਸੂਬੇ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਹ ਸੇਵਾ ਸੂਬੇ ਦੀ ਰਾਜਧਾਨੀ ਨੂੰ ਕਾਸਰਗੋਡ ਨਾਲ ਜੋੜੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਚੀ ਵਾਟਰ ਮੈਟਰੋ ਸਣੇ ਵੱਖ-ਵੱਖ ਵਿਕਾਸ ਪ੍ਰਾਜੈਕਟ ਦੇਸ਼ ਨੂੰ ਸਮਰਪਿਤ ਕੀਤੇ ਅਤੇ ਕਿਹਾ ਕਿ ਜਿਵੇਂ-ਜਿਵੇਂ ਸੂਬਿਆਂ ਦਾ ਵਿਕਾਸ ਹੋਵੇਗਾ, ਦੇਸ਼ ਤੇਜ਼ੀ ਨਾਲ ਵਿਕਸਤ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਹਿਕਾਰੀ ਸੰਘਵਾਦ ’ਤੇ ਜ਼ੋਰ ਦਿੰਦੀ ਹੈ ਅਤੇ ਮੰਨਦੀ ਹੈ ਕਿ ਜੇਕਰ ਸੂਬਿਆਂ ਦਾ ਵਿਕਾਸ ਹੁੰਦਾ ਹੈ ਤਾਂ ਇਸ ਨਾਲ ਦੇਸ਼ ਦੇ ਵਿਕਾਸ ’ਚ ਮਦਦ ਮਿਲੇਗੀ। ਮੋਦੀ ਨੇ ਇੱਥੇ ਸੈਂਟਰਲ ਸਟੇਡੀਅਮ ਵਿੱਚ ਹੋਏ ਇਕ ਪ੍ਰੋਗਰਾਮ ’ਚ ਕਿਹਾ, ‘‘ਜਿਵੇਂ-ਜਿਵੇਂ ਕੇਰਲ ਦਾ ਵਿਕਾਸ ਹੋਵੇਗਾ, ਭਾਰਤ ਤੇਜ਼ੀ ਨਾਲ ਵਿਕਾਸ ਕਰੇਗਾ’’।