


ਨਵੀਂ ਦਿੱਲੀ, 17 ਮਾਰਚ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਇੱਥੇ ਸਥਿਤ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਸੇਵਾ ਅਤੇ ਮਨੁੱਖਤਾ ਪ੍ਰਤੀ ਅਟੁੱਟ ਵਚਨਬੱਧਤਾ ਦੁਨੀਆ ਭਰ ਵਿੱਚ ਸੱਚਮੁੱਚ ਪ੍ਰਸ਼ੰਸਾਯੋਗ ਹੈ। ਇਸ ਮੌਕੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਪ੍ਰਸੰਨਤਾ ਜ਼ਾਹਿਰ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਪੋਸਟ ਕੀਤਾ ਕਿ, “ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਅਤੇ ਮੈਂ ਗੁਰਦੁਆਰਾ ਰਕਾਬ ਗੰਜ ਸਾਹਿਬ ਦਾ ਦੌਰਾ ਕੀਤਾ, ਜੋ ਕਿ ਡੂੰਘੀ ਆਸਥਾ ਅਤੇ ਇਤਿਹਾਸਕ ਸਥਾਨ ਹੈ। ਸਿੱਖ ਭਾਈਚਾਰੇ ਦੀ ਸੇਵਾ ਅਤੇ ਮਨੁੱਖਤਾ ਪ੍ਰਤੀ ਅਟੁੱਟ ਵਚਨਬੱਧਤਾ ਦੁਨੀਆ ਭਰ ਵਿੱਚ ਸੱਚਮੁੱਚ ਪ੍ਰਸ਼ੰਸਾਯੋਗ ਹੈ।